27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਮੀਆਂਪੁਰ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/>

ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਬੀਬੀ ਕੁਲਬੀਰ ਕੌਰ ਦਾ ਢਾਡੀ ਜੱਥਾ ਅਤੇ ਕਥਾਵਾਚਕ ਭਾਈ ਮਲਕੀਤ ਸਿੰਘ | ਤਸਵੀਰਾਂ: ਸੁਖਦੇਵ ਸਿੰਘ <br/> 27-12-2025
ਝਬਾਲ, 26 ਦਸੰਬਰ (ਸੁਖਦੇਵ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਮੀਆਂਪੁਰ ਵਿਖੇ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਹਰਕੰਵਲਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਰਸ ਭਿੰਨਾ ਕੀਰਤਨ ਕੀਤਾ | ਉਪਰੰਤ ਬੀਬੀ ਕੁਲਬੀਰ ਕੌਰ ਮਾਝੇ ਵਾਲੀਆਂ ਦੇ ਢਾਡੀ ਜਥੇ ਨੇ ਬੀਰ ਰਸ ਵਾਰਾਂ ਅਤੇ ਕਥਾਵਾਚਕ ਭਾਈ ਮਲਕੀਤ ਸਿੰਘ ਰਈਆ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਕਥਾ ਵੀਚਾਰਾਂ ਕੀਤੀਆਂ | ਸਰਪੰਚ ਬੀਬੀ ਮਨਜੀਤ ਕੌਰ ਬਾਠ ਵਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਾਰਾ ਦਿਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਸਰਪੰਚ ਬੀਬੀ ਮਨਜੀਤ ਕੌਰ ਬਾਠ, ਪ੍ਰਧਾਨ ਨਿਰਵੈਰ ਸਿੰਘ, ਸਤਨਾਮ ਸਿੰਘ ਬਾਠ, ਭਾਈ ਵੀਰ ਸਿੰਘ, ਭਾਈ ਤਰਸੇਮ ਸਿੰਘ, ਭਾਈ ਕਰਨੈਲ ਸਿੰਘ, ਸੁਰਜੀਤ ਸਿੰਘ ਬਾਠ, ਦਲਜੀਤ ਸਿੰਘ ਬਿੱਟੂ, ਹਰਜੀਤ ਸਿੰਘ, ਪ੍ਰੀਤਮ ਸਿੰਘ, ਗੁਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਜਸਬੀਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿਸਤਾਨ ਤਰਫੋਂ ਆਈ 767 ਗ੍ਰਾਮ 'ਆਈਸ ਡਰੱਗ' ਬਰਾਮਦ ਅਗਲੀ ਖ਼ਬਰ ਸੁਖਵੰਤ ਸਿੰਘ ਧਾਮੀ ਸਾਬਕਾ ਲੈਕਚਰਾਰ ਨੌਵੀਂ ਵਾਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।