27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਾਕਿਸਤਾਨ ਤਰਫੋਂ ਆਈ 767 ਗ੍ਰਾਮ 'ਆਈਸ ਡਰੱਗ' ਬਰਾਮਦ

ਅਜੀਤ ਡੈਸਕ 27-12-2025
ਤਰਨ ਤਾਰਨ, 26 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੇ ਪਿੰਡ ਡੱਲ ਵਿਖੇ ਪਾਕਿਸਤਾਨ ਤਰਫੋ ਆਈ ਹੋਈ 'ਆਈਸ ਡਰੱਗ' ਨੂੰ ਬੀ.ਐੱਸ.ਐੱਫ ਅਤੇ ਪੁਲਿਸ ਜਵਾਨਾਂ ਵਲੋਂ ਬਰਾਮਦ ਕੀਤੀ ਗਿਆ | ਜਿਸ ਦਾ ਵਜਨ ਕਰੀਬ 767 ਗ੍ਰਾਮ ਸੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਡੱਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਾਕਿਸਤਾਨ ਦੀ ਤਰਫੋਂ ਡਰੋਪਿੰਗ ਹੋਈ ਹੈ ਤਾਂ ਉਹ ਸਮੇਤ ਬੀ.ਐੱਸ.ਐੱਫ 24 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜ ਕੁਮਾਰ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ ਉਪਰ ਬੀ.ਐੱਸ.ਐਫ ਜਵਾਨਾ ਅਤੇ ਪੁਲਿਸ ਪਾਰਟੀ ਸਮੇਤ ਪਹੁੰਚੇ, ਜਿਥੇ ਸਰਚ ਦੌਰਾਨ ਗੁਰਸੇਵਕ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡੱਲ ਦੇ ਖੇਤ ਵਿਚੋਂ ਇਕ ਪੈਕੇਟ ਬਰਾਮਦ ਹੋਇਆ, ਜਿਸ ਨੂੰ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਆਈਸ ਡਰੱਗ ਜਿਸ ਦਾ ਵਜਨ 767 ਗ੍ਰਾਮ ਸੀ ਨੂੰ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਅਤੇ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਮੀਆਂਪੁਰ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।