27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 27-12-2025
ਤਰਨ ਤਾਰਨ, 26 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਅਮਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੀਨੇਵਾਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਹਰਦਿਆਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੇ.ਕੇ. ਬੈਰੀਅਰ ਨਜ਼ਦੀਕ ਨਾਕਾਬੰਦੀ ਦੌਰਾਨ ਬਾਜ ਸਿੰਘ ਪੁੱਤਰ ਰੂਪ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ 730 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਵਲੋਂ ਦੋਵਾਂ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਾਕਿਸਤਾਨ ਤਰਫੋਂ ਆਈ 767 ਗ੍ਰਾਮ 'ਆਈਸ ਡਰੱਗ' ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।