28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਤਰਸਿੱਕਾ 'ਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 27-12-2025
ਤਰਸਿੱਕਾ, 26 ਦਸੰਬਰ (ਅਤਰ ਸਿੰਘ ਤਰਸਿੱਕਾ)-ਹਰ ਸਾਲ ਦੀ ਤਰ੍ਹਾਂ ਪਿੰਡ ਤਰਸਿੱਕਾ 'ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ੁਸ਼ੋਭਿਤ ਸਨ | ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਨੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਮਲੂਕ ਸਿੰਘ ਵਾਲੀ ਤੋਂ ਸ਼ੁਰੂ ਹੋਇਆ ਤੇ ਪੱਤੀ ਮਾਂਗਟ, ਪੱਤੀ ਵਟਾਲੀਆਂ ਦੀ, ਪੱਤੀ ਭਿੰਡਰ, ਤੇ ਪੱਤੀ ਬਾਠ ਦੇ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਆ ਕੇ ਸਮਾਪਤ ਹੋਇਆ | ਸਾਰੇ ਪਿੰਡ ਤਰਸਿੱਕਾ ਦੇ ਗੁਰਦੁਆਰਾ ਸਾਹਿਬ 'ਚ ਪਹੁੰਚਣ ਤੇ ਇਸ ਨਗਰ ਕੀਰਤਨ ਤੇ ਸਮੁੱਚੀ ਸਾਧ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸਾਰੇ ਰਸਤੇ 'ਚ ਸੰਗਤਾਂ ਨੇ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦਾ ਜਾਪ ਕੀਤਾ | ਸਾਰੇ ਗੁਰਦੁਆਰਿਆਂ 'ਚ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਨਗਰ ਕੀਰਤਨ 'ਚ ਗੁਰਦੀਪ ਸਿੰਘ ਡਿੰਪਾ ਟੇਲਰ, ਸੁਖਵਿੰਦਰ ਸਿੰਘ ਬਾਠ, ਹਰਦਿਆਲ ਸਿੰਘ, ਹਰਜੀਤ ਸਿੰਘ ਗੋਲੂ, ਅਵਤਾਰ ਸਿੰਘ ਰਾਜੂ ਪ੍ਰਧਾਨ ਗੁਰਦੁਆਰਾ ਪੱਤੀ ਵਟਾਲੀਆਂ ਦੀ, ਨਿਸ਼ਾਨ ਸਿੰਘ ਜੰਡ, ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ, ਦਰਸ਼ਨ ਸਿੰਘ, ਨਵਜੋਤ ਸਿੰਘ ਤਰਸਿੱਕਾ ਤੇ ਹਰਜੋਤ ਸਿੰਘ ਆਦਿ ਸੇਵਕਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਾਹਨ ਚਾਲਕ ਸੰਘਣੀ ਧੁੰਦ ਦੌਰਾਨ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਕਰਨ ਪਾਲਣਾ ਤੇ ਪੁਲਿਸ ਨੂੰ ਵੀ ਸਹਿਯੋਗ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।