20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ਼ੱਕੀ ਹਾਲਾਤ ਵਿਚ ਲੜਕਾ ਲਾਪਤਾ

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਲੜਕੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲਾਪਤਾ ਹੋਏ ਲੜਕੇ ਮਹੇਸ਼ਵਰ ਦੇ ਪਿਤਾ ਬਲਰਾਮ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਮਹੇਸ਼ਵਰ ਦਾ ਵਿਆਹ ਕੁੱਝ ਸਮਾਂ ਪਹਿਲਾਂ ਸੀਨਮ ਬੈਂਸ ਨਾਲ ਹੋਇਆ ਸੀ | ਇਹ ਦੋਵਾਂ ਦਾ ਪ੍ਰੇਮ ਵਿਆਹ ਸੀ | ਉਸ ਨੇ ਦੱਸਿਆ ਕਿ ਬਾਅਦ ਵਿਚ ਇਹਨਾਂ ਦਾ ਤਲਾਕ ਹੋ ਗਿਆ, ਜਿਸ ਕਾਰਨ ਲੜਕਾ ਕਾਫ਼ੀ ਪਰੇਸ਼ਾਨ ਰਹਿਣ ਲੱਗ ਪਿਆ | ਉਸ ਨੇ ਦੱਸਿਆ ਕਿ ਇਸ ਪਰੇਸ਼ਾਨੀ ਕਾਰਨ ਬੀਤੀ ਰਾਤ ਉਹ ਘਰੋਂ ਚਲਾ ਗਿਆ ਅਤੇ ਉਸ ਵਲੋਂ ਆਪਣੇ ਮੋਬਾਈਲ 'ਤੇ ਖੁਦਕੁਸ਼ੀ ਕਰਨ ਬਾਰੇ ਦੱਸਿਆ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਲੜਕੇ ਦਾ ਪਤਾ ਨਹੀਂ ਲੱਗਿਆ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |


ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਡਿਵਾਈਨ ਲਾਈਟ ਲਿਟਲ ਏਾਜਲਸ ਸਕੂਲ 'ਚ ਬਲੂ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।