20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕਾਲਜਾਂ ਦੇ ਬਾਹਰ ਵਿਦਿਆਰਥਣਾਂ ਨਾਲ ਛੇੜਖਾਨੀ ਨੂੰ ਰੋਕਣ ਲਈ ਪੁਲਿਸ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੜਕੀਆਂ ਦੇ ਕਾਲਜਾਂ ਦੇ ਬਾਹਰ ਹੁੰਦੀ ਛੇੜਖਾਨੀ ਨੂੰ ਰੋਕਣ ਲਈ ਪੁਲਿਸ ਵਲੋਂ ਅੱਜ ਇਕ ਖਾਸ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੀ ਅਗਵਾਈ ਖੁਦ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਕੀਤੀ ਗਈ ਅਤੇ ਪੁਲਿਸ ਕਮਿਸ਼ਨਰ ਖੁਦ ਕਾਲਜਾਂ ਦੇ ਬਾਹਰ ਨਾਕੇ ਲਗਾ ਕੇ ਮਨਚਲੇ ਨੌਜਵਾਨਾਂ ਖ਼ਿਲਾਫ਼ ਕਾਰਵਾਈ ਕਰਦੇ ਨਜ਼ਰ ਆਏ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵਲੋਂ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਕੁੱਲ 12 ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵਿਚ ਚਾਰ ਏ. ਡੀ. ਸੀ. ਪੀ. ਅਤੇ ਹੋਰ ਉੱਚ ਅਧਿਕਾਰੀ ਸ਼ਾਮਿਲ ਸਨ | ਪੁਲਿਸ ਵਲੋਂ ਅੱਜ ਸ਼ਹਿਰ ਦੇ ਘੁਮਾਰ ਮੰਡੀ ਇਲਾਕੇ ਵਿਚ ਸਥਿਤ ਖ਼ਾਲਸਾ ਕਾਲਜ ਤੋਂ ਇਲਾਵਾ ਕੁੱਝ ਹੋਰ ਕਾਲਜਾਂ ਦੇ ਬਾਹਰ ਸਖ਼ਤ ਨਾਕਾਬੰਦੀ ਕੀਤੀ ਗਈ ਅਤੇ ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਵਲੋਂ 118 ਮਨਚਲੇ ਨੌਜਵਾਨਾਂ ਦੇ ਚਲਾਨ ਕੀਤੇ ਗਏ ਅਤੇ 12 ਵਾਹਨ ਵੀ ਕਬਜ਼ੇ ਵਿਚ ਲਏ ਗਏ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਲੜਕੀਆਂ ਦੇ ਕਾਲਜਾਂ ਦੇ ਬਾਹਰ ਕੁੱਝ ਮਨਚਲੇ ਨੌਜਵਾਨਾਂ ਵਲੋਂ ਵਿਦਿਆਰਥਣਾਂ ਨਾਲ ਸੜਕਾਂ 'ਤੇ ਛੇੜਖਾਨੀ ਕੀਤੀ ਜਾ ਰਹੀ ਹੈ, ਜਿਸ ਦਾ ਉਨ੍ਹਾਂ ਨੇ ਸਖ਼ਤ ਨੋਟਿਸ ਲਿਆ ਅਤੇ ਇਹ ਮੁਹਿੰਮ ਸ਼ੁਰੂ ਕੀਤੀ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਛੇੜਖਾਨੀ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਮੌਕੇ 'ਤੇ ਹੀ ਕਾਰਵਾਈ ਕੀਤੀ ਜਾ ਸਕੇ |

ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਨਗਰ ਨਿਗਮ ਦੇ ਇਮਾਰਤੀ ਸ਼ਾਖਾ ਇੰਸਪੈਕਟਰ ਮਾਂਗਟ ਮੁਅੱਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।