20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹਥਿਆਰਬੰਦ ਹਮਲਾਵਰ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਹੋਏ ਫ਼ਰਾਰ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵਾਹਰ ਨਗਰ ਕੈਂਪ ਵਿਚ ਬੀਤੀ ਅੱਧੀ ਰਾਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ, ਜਿਸ ਕਾਰਨ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 2 ਵਜੇ ਦੇ ਕਰੀਬ ਵਾਪਰੀ, ਕਾਰੋਬਾਰੀ ਕਮਲਜੀਤ ਉਰਫ ਕਪਲੀ ਦੇ ਘਰ ਦੇ ਬਾਹਰ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ 'ਤੇ ਹਮਲਾਵਰ ਉਥੋਂ ਫ਼ਰਾਰ ਹੋ ਗਏ | ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਪਰ ਹਮਲਾਵਰ ਫ਼ਰਾਰ ਹੋ ਚੁੱਕੇ ਸਨ | ਜਾਣਕਾਰੀ ਦਿੰਦਿਆਂ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਹਰਜਿੰਦਰ ਸਿੰਘ ਉਰਫ ਜਿੰਦੀ ਦਾ 23 ਜਨਵਰੀ 2020 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਇਸ ਮਾਮਲੇ ਵਿਚ ਸੁਖਵਿੰਦਰ ਸਿੰਘ, ਸੁਮਿਤ ਅਤੇ ਦਰਪਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਸੀ | ਦਰਪਨ ਜ਼ਮਾਨਤ 'ਤੇ ਬਾਹਰ ਹੈ ਜਦਕਿ ਸੁਖਵਿੰਦਰ ਅਤੇ ਸੁਮਿਤ ਜੇਲ੍ਹ 'ਚ ਹਨ | ਉਨ੍ਹਾਂ ਦੱਸਿਆ ਕਿ ਉਹ ਆਪਣੇ ਭਰਾ ਦੇ ਕਤਲ ਦਾ ਮੁੱਖ ਗਵਾਹ ਹੈ ਅਤੇ 22 ਜੁਲਾਈ ਨੂੰ ਉਸ ਦੀ ਅਦਾਲਤ ਵਿਚ ਗਵਾਹੀ ਹੋਣੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲਗਾਤਾਰ ਉਸ ਨੂੰ ਗਵਾਹੀ ਨਾ ਦੇਣ ਲਈ ਦਬਾਅ ਪਾ ਰਹੇ ਹਨ | ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਦਾ ਉਕਤ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ | ਕਮਲਜੀਤ ਨੇ ਦੋਸ਼ ਲਗਾਇਆ ਕਿ ਕਤਲ ਦੇ ਦੋਸ਼ ਵਿਚ ਜੇਲ੍ਹ ਵਿਚ ਬੰਦ ਇਹਨਾਂ ਨੌਜਵਾਨਾਂ ਵਲੋਂ ਹੀ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਵਾਈਆਂ ਗਈਆਂ ਹਨ ਤਾਂ ਜੋ ਉਸ ਨੂੰ ਗਵਾਹੀ ਦੇਣ ਤੋਂ ਰੋਕਿਆ ਜਾ ਸਕੇ | ਜਦਕਿ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਵਿਚ ਲੁੜੀਂਦੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ | ਪੁਲਿਸ ਵਲੋਂ ਘਰ ਦੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਗਈ ਹੈ, ਉਸ ਤੋਂ

ਪਿਛਲੀ ਖ਼ਬਰ ਰਾਜ ਫੂਡ ਕਮਿਸ਼ਨ ਮੈਂਬਰ ਵਲੋਂ ਮਿਡ-ਡੇ-ਮੀਲ, ਆਂਗਣਵਾੜੀ ਅਤੇ ਰਾਸ਼ਨ ਡਿਪੂਆਂ ਦਾ ਨਿਰੀਖਣ <br/> ਅਗਲੀ ਖ਼ਬਰ ਕਾਲਜਾਂ ਦੇ ਬਾਹਰ ਵਿਦਿਆਰਥਣਾਂ ਨਾਲ ਛੇੜਖਾਨੀ ਨੂੰ ਰੋਕਣ ਲਈ ਪੁਲਿਸ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।