20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੇਅਰ ਦੀ ਗੈਰ ਕਾਨੰੂਨੀ ਉਸਾਰੀਆਂ ਨੂੰ ਲੈ ਕੇ ਸਖ਼ਤੀ, ਇਮਾਰਤੀ ਸ਼ਾਖਾ ਦੇ ਅਧਿਕਾਰੀ ਮੰਨੇ ਜਾਣਗੇ ਜ਼ਿੰਮੇਵਾਰ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਜਗਮੀਤ ਸਿੰਘ)-ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਨਕੇਲ ਪਾਉਣ ਲਈ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਨੂੰ ਸਖ਼ਤ ਚੌਕਸੀ ਰੱਖਣ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਹੁਕਮ ਦਿੰਦੇ ਹੋਏ ਨਗਰ ਨਿਗਮ ਜ਼ੋਨ-ਡੀ. ਦਫ਼ਤਰ ਵਿਖੇ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਐਮ.ਟੀ.ਪੀ. ਵਿਜੇ ਕੁਮਾਰ, ਸੁਪਰਡੈਂਟ ਰਾਜੀਵ ਸੱਗੜ, ਸਹਾਇਕ ਨਗਰ ਯੋਜਨਾਕਾਰ (ਏ.ਟੀ.ਪੀ.), ਇਮਾਰਤੀ ਸ਼ਾਖਾ ਇੰਸਪੈਕਟਰਜ਼ ਅਤੇ ਨਗਰ ਨਿਗਮ ਦੇ ਚਾਰੇ ਜ਼ੋਨਾਂ ਦੇ ਸੇਵਾਦਾਰ ਨਾਲ ਅਹਿਮ ਮੀਟਿੰਗ ਕੀਤੀ | ਮੇਅਰ ਨੇ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਕਾਲੋਨੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੈਰ-ਕਾਨੂੰਨੀ ਕਾਲੋਨੀਆਂ ਦੀ ਉਸਾਰੀ ਨਗਰ ਨਿਗਮ ਦੇ ਮੌਜੂਦਾ ਬੁਨਿਆਦੀ ਢਾਂਚੇ 'ਤੇ ਵਾਧੂ ਬੋਝ ਵੀ ਪਾਉਂਦੀ ਹੈ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸਹਾਇਕ ਨਗਰ ਯੋਜਨਾਕਾਰ (ਏ.ਟੀ.ਪੀ.) ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਗੈਰ-ਕਾਨੂੰਨੀ ਉਸਾਰੀਆਂ 'ਤੇ ਸਖ਼ਤ ਨਿਗਰਾਨੀ ਰੱਖਣੀ ਹੋਵੇਗੀ ਅਤੇ ਲਾਪਰਵਾਹੀ ਦੀ ਸੂਰਤ 'ਚ ਉਨ੍ਹਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਗੈਰ-ਕਾਨੂੰਨੀ ਉਸਾਰੀਆਂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ | ਅਧਿਕਾਰੀਆਂ ਨੂੰ ਸ਼ਹਿਰ ਭਰ ਵਿਚ ਸਥਿਤ ਸਰਕਾਰੀ ਜਾਇਦਾਦਾਂ ਬਾਰੇ ਰਿਕਾਰਡ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤੇ ਅਧਿਕਾਰੀਆਂ ਨੂੰ ਵਸਨੀਕਾਂ ਤੋਂ ਬਕਾਇਆ ਵਸੂਲੀ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ | ਵਸਨੀਕਾਂ ਦੀ ਸਹੂਲਤ ਲਈ ਮੇਅਰ ਇੰਦਰਜੀਤ ਕੌਰ ਨੇ ਨਿਰਦੇਸ਼ ਦਿੱਤੇ ਕਿ ਵਸਨੀਕਾਂ ਵਲੋਂ ਆਰਕੀਟੈਕਟਾਂ ਰਾਹੀਂ ਜਮ੍ਹਾਂ ਕਰਵਾਏ ਗਏ ਇਮਾਰਤੀ ਨਕਸ਼ਿਆਂ ਨੂੰ ਵੀ ਜਲਦੀ ਤੋਂ ਜਲਦੀ ਮਨਜ਼ੂਰੀ ਦਿੱਤੀ ਜਾਵੇ | ਜੇਕਰ ਇਮਾਰਤੀ ਯੋਜਨਾਵਾਂ, ਇਮਾਰਤੀ ਨਕਸ਼ੇ ਉਪਰ ਕੋਈ ਇਤਰਾਜ਼ ਹੋਵੇ ਤਾਂ ਉਨ੍ਹਾਂ ਨੂੰ ਇਕੋ ਵਾਰ ਵਿਚ ਨਿਸ਼ਾਨਬੱਧ ਕੀਤਾ ਜਾਵੇ ਅਤੇ ਵਸਨੀਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਨਾ ਕੀਤਾ ਜਾਵੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਇਮਾਰਤੀ ਸ਼ਾਖਾ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਹੁਣ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ |

ਪਿਛਲੀ ਖ਼ਬਰ ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗਾ ਮਹੀਨਾਵਾਰ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਰਾਜ ਫੂਡ ਕਮਿਸ਼ਨ ਮੈਂਬਰ ਵਲੋਂ ਮਿਡ-ਡੇ-ਮੀਲ, ਆਂਗਣਵਾੜੀ ਅਤੇ ਰਾਸ਼ਨ ਡਿਪੂਆਂ ਦਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।