20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗਾ ਮਹੀਨਾਵਾਰ ਗੁਰਮਤਿ ਸਮਾਗਮ <br/>

ਅਜੀਤ ਡੈਸਕ 16-07-2025
ਇਆਲੀ/ਥਰੀਕੇ, 15 ਜੁਲਾਈ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਅੱਜ ਸੰਗਰਾਂਦ ਵਾਲੇ ਦਿਨ ਕਰਵਾਇਆ ਜਾਣ ਵਾਲਾ ਗੁਰਮਤਿ ਸਮਾਗਮ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਰਹੇਗਾ | ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਨੰਦੇੜ ਮਹਾਰਾਸ਼ਟਰ ਵਾਲਿਆਂ ਦੇ ਜੱਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ, ਪਿੰਡ ਵਾਸੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ 16 ਜੁਲਾਈ ਬੁੱਧਵਾਰ ਨੂੰ ਨਾਨਕਸ਼ਾਹੀ ਸੰਮਤ 557 ਸਾਵਣ ਮਹੀਨੇ ਦੀ ਸੰਗਰਾਂਦ ਨੂੰ ਕਰਵਾਇਆ ਜਾਣ ਵਾਲਾ ਗੁਰਮਤਿ ਸਮਾਗਮ ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਰਹੇਗਾ, ਜਿਸ ਦੌਰਾਨ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਹੋਣ ਵਾਲੇ ਇਸ ਗੁਰਮਤਿ ਸਮਾਗਮ ਦੌਰਾਨ ਹਜੂਰੀ ਰਾਗੀ ਜੱਥਾ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਤੋਂ ਇਲਾਵਾ ਢਾਡੀ ਜੱਥਾ ਅਮਰਜੀਤ ਸਿੰਘ ਸਿੱਧਵਾਂ ਵਾਲੇ ਢਾਡੀ ਜਥਾ ਬੀਬੀ ਰਸ਼ਪਾਲ ਕੌਰ ਨਕੋਦਰ ਵਾਲੇ ਢਾਡੀ ਵਾਰਾਂ ਅਤੇ ਕਥਾਵਾਚਕ ਗੁਰਬਖਸ਼ ਸਿੰਘ ਕੈਨੇਡਾ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਗੁਰੂ ਸ਼ਬਦ ਨਾਲ ਜੋੜਨਗੇ | ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |

ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਗ੍ਰੈਜੂਏਟ ਵਿਦਿਆਰਥੀ ਨੂੰ ਮਿਲਿਆ ਵੱਕਾਰੀ ਕੌਮੀ ਸਨਮਾਨ <br/> ਅਗਲੀ ਖ਼ਬਰ ਮੇਅਰ ਦੀ ਗੈਰ ਕਾਨੰੂਨੀ ਉਸਾਰੀਆਂ ਨੂੰ ਲੈ ਕੇ ਸਖ਼ਤੀ, ਇਮਾਰਤੀ ਸ਼ਾਖਾ ਦੇ ਅਧਿਕਾਰੀ ਮੰਨੇ ਜਾਣਗੇ ਜ਼ਿੰਮੇਵਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।