ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਲੜਕੀ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕਾ ਆਸ਼ਾ ਨੂਰੀ ਉਰਫ ਆਰਜੂ ਦੇ ਪਿਤਾ ਮੁਹੰਮਦ ਫਿਰੋਜ਼ ਆਲਮ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਉਸ ਦੇ ਪਤੀ ਅੰਬਰ ਰਜਾ ਅਤੇ ਸੱਸ ਨਿਸ਼ਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅੰਬਰ ਰਜਾ ਨਾਲ ਉਸ ਦੀ ਲੜਕੀ ਦਾ ਵਿਆਹ 13 ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਵਲੋਂ ਉਸ ਦੀ ਲੜਕੀ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |