20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਸ਼ੁਰੂ <br/>

ਅਜੀਤ ਡੈਸਕ 16-07-2025
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸ਼ੁਰੂ ਹੋ ਗਏ ਹਨ | ਇਹ ਸਮਾਗਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ, ਭਾਈ ਸੁਖਜਿੰਦਰ ਸਿੰਘ ਅੰਮਿ੍ਤਸਰ, ਦਸ਼ਮੇਸ਼ ਅਕੈਡਮੀ ਦੇ ਬੱਚਿਆਂ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਮਨੀ, ਮੋਹਿੰਦਰਪਾਲ ਸਿੰਘ ਧਵਨ, ਰਛਪਾਲ ਸਿੰਘ, ਹਰਸ਼ਰਨ ਪਾਹਵਾ, ਦਰਸ਼ਨ ਸਿੰਘ, ਦੀਪਕ ਸਿੰਘ, ਹਰਮਿੰਦਰ ਸਿੰਘ ਬਿੱਟੂ, ਹਰਕੀਰਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈਆਂ ਸੈਂਕੜੇ ਅÏਰਤਾਂ ਦਾ ਸਵਾਗਤ <br/> ਅਗਲੀ ਖ਼ਬਰ ਨੋ ਟੋਲਰੈਂਸ ਜ਼ੋਨ ਐਲਾਨੇ ਜਾਣ ਤੋਂ ਬਾਅਦ ਧਾਂਦਰਾ ਸੜਕ 'ਤੇ ਟ੍ਰੈਫ਼ਿਕ ਪੁਲਿਸ ਵਲੋਂ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।