19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਵਿਧਾਇਕ ਬੱਗਾ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈਆਂ ਸੈਂਕੜੇ ਅÏਰਤਾਂ ਦਾ ਸਵਾਗਤ <br/>

ਅਜੀਤ ਡੈਸਕ 16-07-2025
ਲੁਧਿਆਣਾ, 14 ਜੁਲਾਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੈਂਕੜੇ ਅÏਰਤਾਂ ਵਲੋਂ 'ਆਪ' ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ¢ ਇਸ ਮÏਕੇ ਵਿਧਾਇਕ ਮਦਨ ਲਾਲ ਬੱਗਾ ਅਤੇ ਕÏਾਸਲਰ ਅਮਨ ਬੱਗਾ ਨੇ ਸਾਂਝੇ ਤÏਰ 'ਤੇ ਸਲੇਮ ਟਾਬਰੀ ਸਥਿਤ ਮੁੱਖ ਦਫ਼ਤਰ ਵਿਖੇ ਇਕ ਪ੍ਰੋਗਰਾਮ ਵਿਚ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੇ ਸਵਾਗਤ ਕੀਤਾ¢ ਇਸ ਮÏਕੇ ਵਿਧਾਇਕ ਬੱਗਾ ਨੇ 'ਆਪ' ਸਰਕਾਰ ਦੇ ਕਾਰਜਕਾਲ ਦÏਰਾਨ ਪੰਜਾਬ ਦੇ ਵਿਕਾਸ ਵੱਲ ਵਧਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵਿਕਾਸ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ 'ਆਪ' ਸਰਕਾਰ ਦਾ ਮੰਤਵ ਹੈ ¢ ਆਪਣੇ ਵਿਧਾਇਕ ਕਾਰਜਕਾਲ ਦÏਰਾਨ ਹੋਏ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦÏਰਾਨ ਉਨ੍ਹਾਂ ਨੇ ਲੋਕਾਂ ਨਾਲ ਬੁੱਢਾ ਦਰਿਆ ਨੂੰ ਸਾਫ਼ ਕਰਨ ਦਾ ਵਾਅਦਾ ਕੀਤਾ ਸੀ , ਬੁੱਢਾ ਦਰਿਆ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇ ਕੇ ਅਤੇ ਦੋਵੇਂ ਪਾਸੇ ਰੁੱਖ ਲਗਾ ਕੇ ਆਪਣੇ ਵਾਅਦੇ ਨੂੰ ਪੂਰਾ ਕੀਤਾ¢ ਬੱਗਾ ਨੇ ਕਿਹਾ ਹਰ ਵਾਰਡ ਅਤੇ ਹਰ ਗਲੀ ਦਾ ਵਿਕਾਸ ਕਰਕੇ ਵਿਧਾਨ ਸਭਾ ਉਤਰੀ ਦੇ ਆਖ਼ਰੀ ਕੋਨੇ ਤੱਕ ਰਹਿਣ ਵਾਲੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮਕਸਦ ਹੈ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਦÏਰਾਨ ਨਾ ਤਾਂ ਕੋਈ ਸਿੱਖਿਆ ਤੋਂ ਬਿਨਾਂ ਰਹੇਗਾ ਅਤੇ ਨਾ ਹੀ ਕੋਈ ਇਲਾਜ ਲਈ ਤਰਸੇਗਾ¢ ਇਸ ਮÏਕੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ, ਬਲਾਕ ਅਤੇ ਵਾਰਡ ਪੱਧਰ ਦੇ ਅਹੁਦੇਦਾਰ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਪੀ.ਐਨ.ਬੀ. ਮੈਟਲਾਈਫ ਨੇ ਵੈਲਿਊ ਫੰਡ ਲਾਂਚ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।