ਲੁਧਿਆਣਾ, 15 ਜੁਲਾਈ (ਡਾ. ਤਰਲੋਚਨ ਸਿੰਘ)-ਪਿਛਲੇ ਦਿਨਾਂ ਦੌਰਾਨ ਕੋਰੋਨਾ ਦੇ ਲਗਾਤਾਰ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 15 ਜੁਲਾਈ ਨੂੰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ | ਜ਼ਿਲ੍ਹਾ ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 104 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 96 ਵਿਅਕਤੀਆਂ ਦਾ ਹੋਮ ਆਈਸੋਲੇਟ ਕੰਪਲੀਟ ਹੋ ਚੁੱਕਾ ਹੈ ਤੇ 5 ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ | ਹੁਣ ਤੱਕ ਕੋਰੋਨਾ ਤੋਂ ਪੀੜਤ 3 ਵਿਅਕਤੀ ਦਮ ਤੋੜ ਚੁੱਕੇ ਹਨ | ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭੀੜ ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ, ਜੇਕਰ ਕਿਸੇ ਜ਼ਰੂਰੀ ਕੰਮ ਜਾਣਾ ਪਵੇ ਤਾਂ ਮਾਸਕ ਜ਼ਰੂਰ ਲਗਾਉਣ |