19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੈਰ ਕਰ ਰਹੇ ਵਿਅਕਤੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਾਬਾਲਗ ਸਮੇਤ ਦੋ ਕਾਬੂ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁੱਜਰ ਭਵਨ ਨੇੜੇ 10 ਜੁਲਾਈ ਨੂੰ ਘਰ ਦੇ ਬਾਹਰ ਸੈਰ ਕਰ ਰਹੇ ਇਕ ਵਿਅਕਤੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨਾਬਾਲਗ ਸਮੇਤ ਦੋ ਨÏਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਮਿਹਰਬਾਨ ਦੇ ਐੱਸ. ਐੱਚ. ਓ. ਪਰਮਦੀਪ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੱਬਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਨਿਊ ਹਰਗੋਬਿੰਦ ਨਗਰ ਅਤੇ ਉਸਦਾ ਨਾਬਾਲਗ ਸਾਥੀ ਸ਼ਾਮਿਲ ਹੈ | ਐੱਸ. ਐੱਚ. ਓ. ਪਰਮਦੀਪ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਤਿਲਕ ਰਾਜ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਦੋ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਨੰੂ ਲੁੱਟ ਦੀ ਨੀਅਤ ਨਾਲ ਰੋਕ ਲਿਆ | ਇਸ ਗੱਲ ਨੂੰ ਲੈ ਕੇ ਇਹਨਾਂ ਨੌਜਵਾਨਾਂ ਦਾ ਤਿਲਕ ਰਾਜ ਨਾਲ ਤਕਰਾਰ ਹੋ ਗਿਆ ਅਤੇ ਤਿਲਕ ਰਾਜ ਨੇ ਇਹਨਾਂ ਦੀ ਐਕਟਿਵਾ ਦੀ ਚਾਬੀ ਕੱਢ ਕੇ ਆਪਣੀ ਜੇਬ ਵਿਚ ਪਾ ਲਈ | ਚਾਬੀ ਦੇਣ ਤੋਂ ਇਨਕਾਰ ਕਰਨ ਤੇ ਨਾਬਾਲਗ ਕਥਿਤ ਦੋਸ਼ੀ ਨੇ ਕਿਰਚ ਕੱਢ ਲਈ ਅਤੇ ਤਿਲਕ ਰਾਜ ਦੇ ਢਿੱਡ ਵਿਚ ਕਿਰਚ ਨਾਲ ਕਈ ਵਾਰ ਕੀਤੇ, ਜਿਸ ਦੇ ਸਿੱਟੇ ਵਜੋਂ ਉਹ ਲਹੂ ਲੁਹਾਨ ਹੋਇਆ ਉਥੇ ਹੀ ਡਿਗ ਪਿਆ ਤੇ ਦਮ ਤੋੜ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਘਟਨਾ ਸਮੇਂ ਵਰਤੋਂ ਵਿਚ ਲਿਆਂਦੀ ਗਈ ਕਿਰਚ ਅਤੇ ਐਕਟਿਵਾ ਸਕੂਟਰੀ ਵੀ ਬਰਾਮਦ ਕੀਤੀ ਗਈ ਹੈ | ਐਕਟਿਵਾ ਸਕੂਟਰੀ 'ਤੇ ਜਾਅਲੀ ਨੰਬਰ ਲਗਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢

ਪਿਛਲੀ ਖ਼ਬਰ ਆਰੀਆ ਕੰਨਿਆ ਸਕੂਲ 'ਚ ਗੁਰੂ-ਪੂਰਨਿਮਾ ਸੰਬੰਧੀ ਪੋ੍ਰਗਰਾਮ ਕਰਵਾਇਆ ਅਗਲੀ ਖ਼ਬਰ ਚੈੱਕ ਬਾਊਾਸ ਹੋਣ 'ਤੇ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਤੇ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।