19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਅਮਰਜੀਤ ਸਿੰਘ ਲੱਖੋਵਾਲ ਪੰਜਾਬ ਦਾ ਜਥੇਬੰਦਕ ਸਕੱਤਰ ਨਿਯੁਕਤ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਜਤਿੰਦਰ ਭੰਬੀ)-ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਮੁੱਖ ਦੱਫਤਰ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ | ਇਸ ਮੌਕੇ ਜੱਥੇਦਾਰ ਨਿਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਹਿੱਤ ਯੂਨੀਅਨ ਦੇ ਜੱਥੇਬੰਦਕ ਢਾਂਚੇ ਦੇ ਵਿਸਥਾਰ ਦੀ ਮੁਹਿੰਮ ਜ਼ੋਰਾਂ 'ਤੇ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਅਮਰਜੀਤ ਸਿੰਘ ਲੱਖੋਵਾਲ ਨੂੰ ਪੰਜਾਬ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਨਾਲ ਜੁੜੇ ਇਮਾਨਦਾਰ, ਸੁਝਵਾਨ ਜੁਝਾਰੂ ਯੋਧਿਆਂ ਨੂੰ ਯੂਨੀਅਨ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਅਨੁਸਾਰ ਯੋਗ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ | ਹਿਸ ਮੌਕੇੇ ਜੱਥੇਦਾਰ ਨਿਮਾਣਾ ਅਤੇ ਮਖੂ ਨੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਜਾਇਜ਼ ਹੱਕੀ ਮੰਗਾਂ ਲਈ ਉਨ੍ਹਾਂ ਆਪਣੀ ਆਵਾਜ਼ ਨੂੰ ਹਮੇਸ਼ਾਂ ਬੁਲੰਦ ਕੀਤਾ ਹੈ ਤੇ ਕਰਦੇ ਰਹਿਣਗੇ | ਇਸ ਸਮੇਂ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਸਰਪੰਚ ਨਿਰਮਲ ਸਿੰਘ ਬੇਰਕਲਾਂ, ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਸੰਧੂ, ਪ੍ਰਭਦੀਪ ਸਿੰਘ ਸੇਖੋਂ ਪ੍ਰਧਾਨ ਦਿਹਾਤੀ ਜ਼ਿਲ੍ਹਾ ਲੁਧਿਆਣਾ, ਭੁਪਿੰਦਰ ਸਿੰਘ ਪ੍ਰਧਾਨ ਸ਼ਹਿਰੀ ਲੁਧਿਆਣਾ, ਬੀਬੀ ਬਲਵਿੰਦਰ ਕੌਰ ਆਸ਼ਾ, ਅਮਰਜੀਤ ਸਿੰਘ ਭੱਟੀ, ਸ਼ਮਸ਼ੇਰ ਸਿੰਘ ਲਾਡੋਵਾਲ, ਮਲਵਿੰਦਰ ਸਿੰਘ, ਦੀਦਾਰ ਸਿੰਘ, ਗੱਜਣ ਸਿੰਘ, ਧਰਮ ਸਿੰਘ ਖੋਖਰ, ਗੁਰਜੀਤ ਸਿੰਘ ਗੁਰਮ, ਗੁਰਿੰਦਰ ਸਿੰਘ ਸੰਧੂ, ਅਸ਼ੋਕ ਦਿਤਿਆ, ਮਿੰਕੂ ਤੇਰੀਆਂ, ਦਿਲਬਾਗ ਸਿੰਘ, ਗੁਰਚਰਨ ਸਿੰਘ ਭੁੱਲਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਹੋਰ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ਸਾਂਝੇ ਤÏਰ 'ਤੇ ਮਨਾਉਣ ਦਾ ਉਪਰਾਲਾ <br/> ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਵਿਰੁੱਧ ਧਨੇਰ ਵਲੋਂ ਸਰਕਾਰ ਖਿਲਾਫ਼ ਤਿੱਖੇ ਐਕਸ਼ਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।