ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸਿੱਖ ਕÏਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਸ਼ਰਧਾ ਭਾਵਨਾ ਨਾਲ ਮਨਾਉਣ ਹਿਤ ਯੂਨਾਈਟਿਡ ਸਿੱਖਜ਼ ਵਲੋਂ ਸਾਂਝਾ ਉਦਮ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਦੇ ਮੁੱਖ ਸੇਵਾਦਾਰਾਂ ਤੇ ਸਿੱਖ ਜਥੇਬੰਦੀਆਂ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਕੀਤੀ, ਜਿਸ ਵਿਚ ਅੰਮਿ੍ਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਈਟਿਡ ਸਿੱਖਜ਼ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਤੇ ਫ਼ਲਸਫ਼ੇ ਨੂੰ ਸਮਾਜ ਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਲੋੜ ਹੈ ਤਾਂ ਹੀ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸ਼ਤਾਬਦੀ ਮਨਾਉਣੀ ਸਾਰਥਿਕ ਹੋ ਸਕੇਗੀ | ਇਕੱਤਰਤਾ ਦੌਰਾਨ ਹਾਜ਼ਰ ਵੱਖ-ਵੱਖ ਗੁਰਦੁਆਰਿਆਂ ਦੇ ਮੁੱਖ ਸੇਵਾਦਾਰਾਂ ਤੇ ਪ੍ਰਮੁੱਖ ਸਿੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ 350 ਸਾਲਾ ਸ਼ਹੀਦੀ ਦਿਵਸ ਨੂੰ ਪੂਰੀ ਸੁਹਿਰਦਤਾ ਨਾਲ ਮਨਾਉਣ ਲਈ ਜਿੱਥੇ ਆਪਣੇ ਕੀਮਤੀ ਵਿਚਾਰਾਂ ਦੀ ਸਾਂਝ ਕੀਤੀ, ਉਥੇ ਨਾਲ ਹੀ ਗੁਰੂ ਸਾਹਿਬ ਦੀ ਬਾਣੀ, ਸਿੱਖਿਆਵਾਂ ਤੇ ਸ਼ਹੀਦੀ ਦੇ ਸੰਕਲਪ ਨੂੰ ਸੁਚੱਜੇ ਢੰਗ ਨਾਲ ਉਭਾਰਨ ਲਈ ਗੁਰਦੁਆਰਿਆਂ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਅੰਦਰ ਵਿਸ਼ੇਸ਼ ਵਿਚਾਰ ਗੋਸ਼ਟੀਆਂ ਤੇ ਸੈਮੀਨਾਰਾਂ ਕਰਵਾਉਣ ਦੇ ਸੁਝਾਉ ਵੀ ਦਿੱਤੇ | ਇਸ ਦÏਰਾਨ ਸ਼ਹੀਦੀ ਸ਼ਤਾਬਦੀ ਨੂੰ ਪੂਰੀ ਇਕਜੁੱਟਤਾ ਨਾਲ ਮਨਾਉਣ ਲਈ ਇਕ ਸਾਂਝੀ 350 ਸਾਲਾਂ ਸ਼ਤਾਬਦੀ ਕਮੇਟੀ ਦਾ ਗਠਨ ਕਰਨ ਦੇ ਸੁਝਾਉ ਦੇ ਮੱਦੇਨਜ਼ਰ ਸਰਬ ਸੰਮਤੀ ਨਾਲ ਪੰਥ ਦੇ ਪ੍ਰਮੁੱਖ ਪ੍ਰਚਾਰਕ ਗਿਆਨੀ ਫ਼ਤਿਹ ਸਿੰਘ ਨੂੰ ਸਾਂਝੀ ਸ਼ਹੀਦੀ ਸ਼ਤਾਬਦੀ ਕਮੇਟੀ ਦਾ ਕੋਆਰਡੀਨੇਟਰ ਥਾਪਣ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਬਾਕੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਸ਼ਹੀਦੀ ਸ਼ਤਾਬਦੀ ਕਮੇਟੀ ਨਾਲ ਜੋੜਨ ਦੇ ਅਧਿਕਾਰ ਵੀ ਦਿੱਤੇੇ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਠੁਕਰਾਲ, ਬੀਬੀ ਰਵਿੰਦਰ ਕÏਰ, ਡਾ. ਬਜਾਜ, ਅਰਵਿੰਦਰ ਸਿੰਘ ਸੰਧੂ ਪ੍ਰਧਾਨ ਅਰਬਨ ਅਸਟੇਟ ਦੁੱਗਰੀ ਫੇਸ 1, ਕੁਲਵਿੰਦਰ ਸਿੰਘ ਬੈਨੀਪਾਲ ਪ੍ਰਧਾਨ ਦੁੱਗਰੀ ਫੇਸ 2, ਪ੍ਰੋ: ਬਲਵਿੰਦਰ ਸਿੰਘ ਗੁਰੂਗੋਬਿੰਦ ਸਿੰਘ ਸਟੱਡੀ ਸਰਕਲ, ਪਿ੍ਥਵੀਪਾਲ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਪ੍ਰੀਤਮ ਨਗਰ, ਸੁਰਿੰਦਰ ਸਿੰਘ ਮੱਕੜ ਤੇ ਭੁਪਿੰਦਰ ਸਿੰਘ ਮੱਕੜ ਯੂਨਾਈਟਿਡ ਸਿੱਖਜ਼, ਗੁਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਮਾਇਆ ਨਗਰ ਲੁਧਿਆਣਾ, ਪ੍ਰਭਜੋਤ ਸਿੰਘ ਤੇ ਪ੍ਰੀਤਮ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ. ਬਲਾਕ ਬੀ.ਆਰ.ਐਸ. ਨਗਰ, ਮਨਪ੍ਰੀਤ ਸਿੰਘ ਚਾਵਲਾ ਪ੍ਰਧਾਨ ਗੁਰਦੁਆਰਾ ਕਿਰਨ ਵਿਹਾਰ, ਡਾ. ਪੁਸ਼ਵਿੰਦਰ ਸਿੰਘ ਗੁਰੂ ਤੇਗ਼ ਬਹਾਦਰ ਹਸਪਤਾਲ, ਬੀਬੀ ਹਮੀਰ ਕÏਰ, ਬੀਬੀ ਜਸਪ੍ਰੀਤ ਕÏਰ ਆਦਿ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |