ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਕੂਲਾਂ ਦੇ ਬਾਹਰ ਲੱਗਦੇ ਜਾਮ ਦੀ ਸਮੱਸਿਆ ਨੂੰ ਲੈ ਕੇ ਵੱਖ-ਵੱਖ ਸਕੂਲਾਂ ਦੇ ਮੁਖੀਆਂ ਵਲੋਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸੇਫ ਸਕੂਲ ਵਾਹਨ ਯੋਜਨਾ ਦੇ ਤਹਿਤ ਸੁਚੱਜੇ ਨਿਰਦੇਸ਼ਾਂ ਅਤੇ ਸਕੂਲਾਂ ਦੇ ਗੇਟਾਂ ਦੇ ਆਲੇ-ਦੁਆਲੇ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਸਾਂਝੇ ਯਤਨਾਂ 'ਤੇ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਪਰਮਿੰਦਰ ਸਿੰਘ ਭੰਡਾਲ ਡੀ.ਸੀ.ਪੀ. (ਲਾਅ ਐਂਡ ਆਰਡਰ ਕਮ ਟ੍ਰੈਫ਼ਿਕ), ਗੁਰਪ੍ਰੀਤ ਕੌਰ ਪੁਰੇਵਾਲ ਏ.ਸੀ.ਪੀ., ਏ.ਡੀ.ਸੀ.ਪੀ. ਟ੍ਰੈਫ਼ਿਕ, ਜਤਿਨ ਬਾਂਸਲ ਏ.ਸੀ.ਪੀ. ਟ੍ਰੈਫ਼ਿਕ-1, ਗੁਰਪ੍ਰੀਤ ਸਿੰਘ ਏ.ਸੀ.ਪੀ. ਟ੍ਰੈਫ਼ਿਕ-2 ਤੋਂ ਇਲਾਵਾ 13 ਸਕੂਲਾਂ ਦੇ ਮੁਖੀ ਵੀ ਹਾਜ਼ਰ ਸਨ | ਪੁਲਿਸ ਕਮਿਸ਼ਨਰ ਨੇ ਸਕੂਲ ਮੁਖੀਆਂ ਨੂੰ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਟ੍ਰੈਫ਼ਿਕ ਜਾਮ ਨੂੰ ਘਟਾਉਣ ਲਈ 10 ਟ੍ਰੈਫ਼ਿਕ ਮਾਰਸ਼ਲਜ/ਵਲੰਟੀਅਰਜ਼ ਨੂੰ ਟ੍ਰੈਫ਼ਿਕ ਪ੍ਰਬੰਧਨ ਵਿਚ ਸਹਾਇਤਾ ਲਈ ਤਾਇਨਾਤ ਕਰਨ ਦੀ ਸਪੱਸ਼ਟ ਹਦਾਇਤ ਦਿੱਤੀ | ਉਨ੍ਹਾਂ ਕਿਹਾ ਕਿ ਇਹ ਮਾਰਸ਼ਲਜ ਆਪਣੇ-ਆਪਣੇ ਸਕੂਲਾਂ ਵਲੋਂ ਤਾਇਨਾਤ ਕੀਤੇ ਜਾਣਗੇ ਅਤੇ ਪੁਲਿਸ ਵਲੋਂ ਤਾਇਨਾਤ ਟ੍ਰੈਫ਼ਿਕ/ਪੀ.ਸੀ.ਆਰ. ਅਧਿਕਾਰੀਆਂ ਨਾਲ ਸਹਿ-ਸੰਚਾਲਿਤ ਹੋਣਗੇ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਪਏਗਾ ਕਿ ਉਨ੍ਹਾਂ ਦੇ ਇਲਾਕੇ ਵਿਚ ਕੋਈ ਵੀ ਅਣਅਧਿਕਾਰਤ ਪਾਰਕਿੰਗ ਨਾ ਹੋਵੇ | ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵੀ ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨੀ ਹੋਵੇਗੀ | ਸਕੂਲ ਮੁਖੀਆਂ ਨੂੰ ਸਕੂਲਾਂ ਨੂੰ ਸੇਫ ਸਕੂਲ ਵਾਹਨ ਸਕੀਮ ਦੇ ਅਧੀਨ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ ਦੀ ਹਦਾਇਤ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਹੋ ਸਕੇ ਅਤੇ ਸਕੂਲ ਜੋਨਜ਼ ਵਿਚ ਹੋਣ ਵਾਲੀਆਂ ਦੁਰਘਟਨਾਵਾਂ ਦੀ ਸੰਭਾਵਨਾ ਘੱਟ ਹੋ ਸਕੇ | ਅਧਿਕਾਰੀਆਂ ਨੇ ਯਕੀਨ ਦਿਵਾਇਆ ਕਿ ਪੁਲਿਸ ਅਤੇ ਸਕੂਲ ਪ੍ਰਬੰਧਕਾਂ ਦੇ ਸਾਂਝੇ ਯਤਨਾਂ ਨਾਲ ਟ੍ਰੈਫ਼ਿਕ ਜਾਮ ਨੂੰ ਕਾਫ਼ੀ ਘਟਾਇਆ ਜਾ ਸਕਦਾ