19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਆਲ ਇੰਡੀਆ ਟੈਂਟ ਡੀਲਰਜ਼ ਜਥੇਬੰਦੀ ਵਲੋਂ 10ਵਾਂ ਰੁੱਖ ਲਗਾਉਣ ਦਿਵਸ ਮਨਾਇਆ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਆਲ ਇੰਡੀਆ ਟੈਂਟ ਡੀਲਰਜ਼ ਐਂਡ ਡੈਕੋਰੇਟਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਜ਼ਿਲੇ੍ਹ ਵਿਚ 10ਵਾਂ ਰੁੱਖ ਲਗਾਉਣ ਦਿਵਸ ਮਨਾਇਆ ਗਿਆ | ਇਸ ਹਰਿਆਵਲ ਮੁਹਿੰਮ ਦੇ ਤਹਿਤ ਪੰਜਾਬ ਟੈਂਟ ਡੀਲਰਜ਼ ਐਸੋਸੀਏਸ਼ਨ ਵਲੋਂ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੱਖੋਵਾਲ ਰੋਡ ਵਿਖੇ ਐਫ ਬਲਾਕ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਆਲ ਇੰਡੀਆ ਟੈਂਟ ਡੀਲਰਜ਼ ਦੇ ਚੇਅਰਮੈਨ ਅਤੇ ਪੰਜਾਬ ਪ੍ਰਧਾਨ ਐਸ.ਐਸ. ਮੱਕੜ ਨੇ ਕਿਹਾ ਕਿ ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਪ੍ਰਤੀ ਵੀ ਪੂਰੀ ਤਰ੍ਹਾਂ ਨਾਲ ਸੁਚੇਤ ਹੈ | ਇਸ ਮੁਹਿੰਮ ਦੇ ਤਹਿਤ ਉਨ੍ਹਾਂ ਦੀ ਜਥੇਬੰਦੀ ਹਰ ਸਾਲ ਵਾਤਾਵਰਨ ਨੂੰ ਸਵੱਛ ਬਣਾਉਣ ਵਿਚ ਆਪਣਾ ਯੋਗਦਾਨ ਪਾ ਰਹੀ ਹੈ | ਲੁਧਿਆਣਾ ਦੇ ਚੇਅਰਮੈਨ ਰਾਜ ਅਗਰਵਾਲ ਅਤੇ ਪ੍ਰਧਾਨ ਸ਼ਿਵ ਸ਼ੰਕਰ ਰਾਏ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਪਲੀਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਸਾਡੀ ਸਭ ਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਸਵੱਛ ਵਾਤਾਵਰਨ ਦੇਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਮੌਕੇ ਅਸ਼ੋਕ ਕੁਮਾਰ, ਰਾਜਨ ਮਲਹੋਤਰਾ, ਹਰਜੀਤ ਸਿੰਘ, ਹਰਵਿੰਦਰ ਸਿੰਘ, ਵਿੱਕੀ ਮਦਾਨ, ਪਵਨ ਕਪੂਰ, ਸੁਭਾਸ਼, ਪਵਨ ਕੁਮਾਰ, ਕਿਰਪਾਲ ਸਿੰਘ ਮਾਨ, ਜਸਪ੍ਰੀਤ ਸਿੰਘ ਮੱਕੜ, ਦਵਿੰਦਰ ਮੱਕੜ, ਗੁਰਚਰਨ ਸਿੰਘ ਖੁਰਾਣਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਲਈ ਨੁਕਸਾਨਦਾਇਕ ਸਿੱਧ ਹੋਵੇਗੀ ਲੈਂਡ ਪੂਿਲੰਗ ਨੀਤੀ-ਧੀਮਾਨ <br/> ਅਗਲੀ ਖ਼ਬਰ ਸਕੂਲਾਂ ਦੇ ਬਾਹਰ ਆਵਾਜਾਈ ਦੀ ਸਮੱਸਿਆ ਨੂੰ ਲੈ ਕੇ ਸਕੂਲ ਮੁਖੀਆਂ ਵਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।