ਕੇਂਦਰੀ ਜੇਲ੍ਹ ਵਿਚ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ <br/>
ਅਜੀਤ ਡੈਸਕ
16-07-2025
ਹੈਰੋਇਨ ਅਤੇ ਆਈਸ ਸਮੇਤ ਕਾਬੂ-ਪੁਲਿਸ ਨੇ ਅਭੀ ਸ਼ਰਮਾ ਵਾਸੀ ਜੁਨੇਜਾ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੰੂ ਸਟਾਰ ਕਾਲੋਨੀ ਨੇੜਿਓਾ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਉਹ ਪੈਦਲ ਹੀ ਉਥੇ ਜਾ ਰਿਹਾ ਸੀ | ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਸੰਦੀਪ ਕੁਮਾਰ ਵਾਸੀ ਗੁਰਪਾਲ ਨਗਰ ਅਤੇ ਬੀਰਪਾਲ ਸਿੰਘ ਵਾਸੀ ਨਿਊ ਜਨਤਾ ਨਗਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਗ੍ਰਾਮ ਆਈਸ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਮੋਟਰਸਾਈਕਲ ਚੋਰੀ-ਸਥਾਨਕ ਡਾਕਟਰ ਹੀਰਾ ਸਿੰਘ ਰੋਡ ਤੋਂ ਚੋਰਾਂ ਵਲੋਂ ਨਵਦੀਪ ਸਿੰਘ ਵਾਸੀ ਪਿੰਡ ਹਰਨਾਮਪੁਰਾ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਦੂਜੇ ਅਜਿਹੇ ਮਾਮਲੇ ਵਿਚ ਸਥਾਨਕ ਕਾਕੋਵਾਲ ਰੋਡ 'ਤੋਂ ਵੀ ਚੋਰਾਂ ਵਲੋਂ ਵਿਵੇਕ ਆਨੰਦ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢
ਕਾਰ 'ਤੇ ਪਥਰਾਅ-ਸਥਾਨਕ ਪੰਜਾਬ ਮਾਤਾ ਨਗਰ ਨੇੜੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਦਵਿੰਦਰ ਸਿੰਘ ਦੀ ਕਾਰ 'ਤੇ ਪਥਰਾਅ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਉਸ ਦੇ ਘਰ ਦੇ ਬਾਹਰ ਆਏ ਅਤੇ ਕਾਰ ਖੜੀ ਕਰਨ ਨੂੰ ਲੈ ਕੇ ਉਸ ਨਾਲ ਬਹਿਸ ਕਰਨ ਲੱਗ ਪਏ | ਕਥਿਤ ਦੋਸ਼ੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਕਾਰ 'ਤੇ ਪਥਰਾਅ ਕਰਕੇ ਨੁਕਸਾਨ ਪਹੁੰਚਾਇਆ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਕੁੱਟਮਾਰ ਦਾ ਮਾਮਲਾ-ਪੁਲਿਸ ਨੇ ਤਾਰਾ ਸਿੰਘ ਵਾਸੀ ਕਰਮਸਰ ਕਾਲੋਨੀ ਦੀ ਸ਼ਿਕਾਇਤ 'ਤੇ ਪੱਪੂ ਵਰਮਾ ਅਤੇ ਸੋਨੰੂ ਖ਼ਿਲਾਫ਼ ਕੇਸ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਦਾ ਨੇ ਉਕਤ ਦੋਸ਼ੀਆਂ ਉਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |