19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਕਿਯੂ ਏਕਤਾ ਉਗਰਾਹਾਂ ਵਲੋਂ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਪਿੰਡ-ਪਿੰਡ ਕੀਤੀ ਲਾਮਬੰਦੀ <br/>

ਅਜੀਤ ਡੈਸਕ 16-07-2025
ਫੁੱਲਾਂਵਾਲ, 15 ਜੁਲਾਈ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲੈਂਡ ਪੂਲਿੰਗ ਪਾਲਿਸੀ ਅਧੀਨ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ 19 ਜੁਲਾਈ ਨੂੰ ਪਿੰਡ ਦਾਖਾ ਦੇ ਗੁਰਦੁਆਰਾ ਸ਼ਹੀਦ ਬਾਬਾ ਨੱਥੂ ਜੀ ਵਿਖੇ ਹੋ ਰਹੀ ਮੀਟਿੰਗ ਲਈ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਹੋਇਆ ਹੈ | ਇਸੇ ਤਹਿਤ ਅੱਜ ਖੇੜੀ ਝਮੇੜੀ ਚੌਕ ਵਿਖੇ ਪੀੜਤ ਕਿਸਾਨਾਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ, ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਜਗਮਿੰਦਰ ਸਿੰਘ ਹਿੰਮਾਯੂਪੁਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕਿਸਾਨਾਂ ਵਿਚ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਜ਼ੋਰਦਾਰ ਗੁੱਸੇ ਦੀ ਲਹਿਰ ਹੈ, ਉਹ ਆਪਣੀਆਂ ਜ਼ਮੀਨਾਂ ਬਚਾਉਣ ਲਈ ਕਰੋ ਜਾ ਮਰੋ ਦੇ ਸੰਘਰਸ਼ ਲਈ ਤਿਆਰ ਹਨ | ਉਨ੍ਹਾਂ ਦੱਸਿਆ ਕਿ 19 ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਸੂਬਾਈ ਆਗੂ ਵੀ ਪਹੁੰਚ ਰਹੇ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ ਉਗਰਾਹਾਂ ਜਥੇਬੰਦੀ ਸਾਰੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਾਂਝੇ ਸੰਘਰਸ਼ ਵਿਚ ਯਕੀਨ ਰੱਖਦੀ ਹੈ ਅਤੇ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਦੂਰੀ ਬਣਾ ਕੇ ਲੜਾਈ ਨੂੰ ਜਿੱਤ ਤੱਕ ਲਿਜਾਣ ਦੀ ਮੁੱਦਈ ਹੈ | ਅੱਜ ਦੀ ਸੰਪਰਕ ਮੁਹਿੰਮ ਦੌਰਾਨ ਲਲਤੋ ਕਲਾਂ, ਲਲਤੋਂ ਖੁਰਦ, ਪਮਾਲੀ, ਪਮਾਲ, ਰੁੜਕਾ, ਜਾਂਗਪੁਰ ਵਿਚ ਵੀ ਪੀੜਤ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ 19 ਜੁਲਾਈ ਦੀ ਮੀਟਿੰਗ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਗਈ |

ਪਿਛਲੀ ਖ਼ਬਰ ਗੁਲਜ਼ਾਰ ਸਿੰਘ ਰਣੀਕੇ ਨੂੰ ਐਸ. ਸੀ. ਵਿੰਗ ਦਾ ਪ੍ਰਧਾਨ ਬਣਾਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਜਥੇ. ਨੱਤ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।