ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਾਬਾ ਥਾਨ ਸਿੰਘ ਚੌਕ ਨੇੜੇ ਸ਼ਿੰਗਾਰ ਰੋਡ 'ਤੇ ਸਥਿਤ ਇਕ ਹੋਟਲ ਵਿਚ ਜੂਆ ਖੇਡ ਰਹੇ 6 ਨੌਜਵਾਨਾਂ ਅਤੇ ਇਕ ਹੋਟਲ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਉਕਤ ਹੋਟਲ ਵਿਚ ਛਾਪਾ ਮਾਰੀ ਕੀਤੀ ਗਈ ਤਾਂ ਹੋਟਲ ਦੇ ਇਕ ਕਮਰੇ ਵਿਚ ਇਹ ਨੌਜਵਾਨ ਜੂਆ ਖੇਡ ਰਹੇ ਸਨ | ਛਾਪਾਮਾਰੀ ਦੌਰਾਨ ਇਕ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 2 ਲੱਖ, 5 ਹਜ਼ਾਰ ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਮਾਮਲੇ ਵਿਚ ਹੋਟਲ ਦੇ ਮਾਲਕ ਅਰੁਣ ਕੁਮਾਰ ਤੋਂ ਇਲਾਵਾ 6 ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |