12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 17-07-2025
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੇ ਮਾਮਲੇ ਅਤੇ ਸਾਮਾਨ ਚੋਰੀ ਕਰਨ ਦੇ ਦੋਸ਼ ਤਹਿਤ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਦੇਵ ਸਿੰਘ ਵਾਸੀ ਬਚਨ ਸਿੰਘ ਮਾਰਗ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸਿਮਰਨਜੀਤ ਸਿੰਘ, ਹਰਮਨਦੀਪ ਸਿੰਘ ਪੁੱਤਰਾਨ ਅਮਰਜੀਤ ਸਿੰਘ ਅਤੇ ਸਿਮਰਜੀਤ ਸਿੰਘ ਦੀ ਪਤਨੀ ਅਮਨਦੀਪ ਢਿੱਲੋਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਜ਼ਮੀਨ ਪਿੰਡ ਬੀਰਮੀ ਵਿਚ ਹੈ | ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਉਸ ਦੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ ਅਤੇ ਉਥੇ ਪਿਆ ਸਾਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਨੌਜਵਾਨ ਕਾਬੂ <br/> ਅਗਲੀ ਖ਼ਬਰ ਨਗਰ ਨਿਗਮ ਦੇ ਬਾਬੂ ਘਪਲੇ ਕਰਨ ਤੋਂ ਨਹੀਂ ਆ ਰਹੇ ਬਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।