ਲੁਧਿਆਣਾ, 16 ਜੁਲਾਈ (ਡਾ. ਤਰਲੋਚਨ ਸਿੰਘ)- ਪਿਛਲੇ ਦਿਨਾਂ ਦੌਰਾਨ ਕੋਰੋਨਾ ਦੇ ਲਗਾਤਾਰ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਥੇ ਹੀ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 16 ਜੁਲਾਈ ਨੂੰ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਇਹ ਦੋਵੇਂ ਮਾਮਲੇ ਅਰਬਨ ਇਲਾਕੇ ਦੇ ਹਨ | ਜ਼ਿਲ੍ਹਾ ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 106 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 96 ਵਿਅਕਤੀਆਂ ਦਾ ਹੋਮ ਆਈਸੋਲੇਟ ਮੁਕੰਮਲ ਹੋ ਚੁੱਕਾ ਹੈ | 7 ਮਾਮਲੇ ਐਕਟਿਵ ਹਨ , ਜਿਨ੍ਹਾਂ ਵਿਚੋਂ 6 ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ | ਹੁਣ ਤੱਕ ਕੋਰੋਨਾ ਤੋਂ ਪੀੜਤ 3 ਵਿਅਕਤੀ ਦਮ ਤੋੜ ਚੁੱਕੇ ਹਨ | ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭੀੜ ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ, ਜੇਕਰ ਕਿਸੇ ਜ਼ਰੂਰੀ ਕੰਮ ਜਾਣਾ ਪਵੇ ਤਾਂ ਮਾਸਕ ਜ਼ਰੂਰ ਲਗਾਉਣ |