11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲੁਧਿਆਣਾ ਉੱਤਰੀ ਦੇ ਬੂਥ ਲੈਵਲ ਅਫ਼ਸਰਾਂ ਨੂੰ ਚੋਣਾਂ ਪ੍ਰਤੀ ਕੰਮਾਂ ਦੀ ਦਿੱਤੀ ਗਈ ਟਰੇਨਿੰਗ

ਅਜੀਤ ਡੈਸਕ 17-07-2025
ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਚੋਣ ਹਲਕਾ 65 ਲੁਧਿਆਣਾ ਉਤਰੀ ਹਲਕੇ ਦੇ ਬੀ.ਐਲ.ਓਜ ਨੰੂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ 65 ਲੁਧਿਆਣਾ ਉਤਰੀ ਕਮ-ਮਿਲਖ ਅਫ਼ਸਰ, ਗਲਾਡਾ, ਅਮਨ ਗੁਪਤਾ ਪੀ.ਸੀ.ਐਸ. ਦੀ ਅਗਵਾਈ ਹੇਠ ਅਸੈਂਬਲੀ ਲੈਵਲ ਮਾਸਟਰ ਟਰੇਨਰ ਦੀਪਕ ਸੈਣੀ ਸੁਪਰੀਡੈਂਟ, ਪੀ.ਏ.ਯੂ. ਵਲੋਂ ਟਰੇਨਿੰਗ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਵਲੋਂ ਦੱਸਿਆ ਕਿ ਬੀ.ਐਲ.ਓਜ ਨੂੰ ਚੋਣਾਂ ਸਬੰਧੀ ਫਾਰਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਬੀ.ਐਲ.ਓਜ ਐਪ ਅਤੇ ਵੋਟਰ ਹੈਲਪ ਲਾਈਨ ਐਪ ਬਾਰੇ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।