11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ <br/>

ਅਜੀਤ ਡੈਸਕ 17-07-2025
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਇਨ੍ਹਾਂ ਸਮਾਗਮਾਂ ਵਿਚ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸੁਖਜਿੰਦਰ ਸਿੰਘ ਅੰਮਿ੍ਤਸਰ, ਅਕਾਲ ਖਾਲਸਾ ਵੈਲਫੇਅਰ ਸੁਸਾਇਟੀ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਰਨਲ ਸਕੱਤਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਦਰਸ਼ਨ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਮਨੀ, ਮੋਹਿੰਦਰਪਾਲ ਸਿੰਘ ਧਵਨ, ਰਛਪਾਲ ਸਿੰਘ, ਹਰਸ਼ਰਨ ਪਾਹਵਾ, ਦਰਸ਼ਨ ਸਿੰਘ ਦੀਪਕ ਸਿੰਘ, ਹਰਮਿੰਦਰ ਸਿੰਘ ਬਿੱਟੂ, ਹਰਕੀਰਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਲੁਧਿਆਣਾ ਉੱਤਰੀ ਦੇ ਬੂਥ ਲੈਵਲ ਅਫ਼ਸਰਾਂ ਨੂੰ ਚੋਣਾਂ ਪ੍ਰਤੀ ਕੰਮਾਂ ਦੀ ਦਿੱਤੀ ਗਈ ਟਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।