ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ, ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ | ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਅੰਮਿ੍ਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਹਰਪਾਲ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |