ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਆਮਦ 'ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਕੀਰਤਨ ਤੇ ਜਪ ਤਪ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਇੱਕਤਰ ਹੋਈਆਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਾਵਣ ਦਾ ਮਹੀਨਾ ਉਨ੍ਹਾਂ ਭਾਗਾਂ ਵਾਲੀਆਂ (ਜੀਵ ਇਸਤਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ, ਜਿਨ੍ਹਾਂ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ (ਰੂਪ) ਹਾਰ ਪਾਇਆ ਹੋਇਆ ਹੈ | ਇਨ੍ਹਾਂ ਸਮਾਗਮਾਂ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਵਣ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਸਰਵਣ ਸਿੰਘ ਖਾਲਸਾ ਦੇ ਕੀਰਤਨੀ ਜੱਥੇ ਦੇ ਮੈਂਬਰਾਂ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਦੀਆਂ ਮੈਬਰਾਂ ਨੂੰ ਗੁਰੂਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਵੱਲੋਂ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਕੀਰਤਨ ਸਮਾਗਮ 'ਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਅਮਿ੍ਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ, ਰਜਨੀਇੰਦਰ ਕੌਰ, ਸੋਨੀ ਸਲੂਜਾ, ਰਵਿੰਦਰ ਕੌਰ ਰਹੇਜਾ, ਜਸਵਿੰਦਰ ਕੌਰ, ਤੇਜਿੰਦਰ ਕੌਰ, ਮਨਮੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ,ਚਰਨਜੀਤ ਸਿੰਘ ਅਤੇ ਕੰਵਲਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |