11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਦਿਆਨੰਦ ਹਸਪਤਾਲ ਵਲੋਂ ਗੂੰਗੇ ਤੇ ਬੋਲੇ ਬੱਚਿਆਂ ਦੇ ਸਕੂਲ 'ਚ ਵਿਸ਼ੇਸ਼ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 17-07-2025
ਲੁਧਿਆਣਾ, 16 ਜੁਲਾਈ (ਡਾ. ਤਰਲੋਚਨ ਸਿੰਘ)-ਵਿਸ਼ਵ ਪਲਾਸਟਿਕ ਸਰਜਰੀ ਦਿਵਸ ਦੇ ਮੌਕੇ 'ਤੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪਲਾਸਟਿਕ ਸਰਜਰੀ ਵਿਭਾਗ ਵਲੋਂ ਹੰਬੜਾਂ ਰੋਡ 'ਤੇ ਸਥਿਤ ਗੂੰਗੇ ਤੇ ਬਹਿਰੇ ਬੱਚਿਆਂ ਦੇ ਸਕੂਲ ਵਿਚ ਇਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਹਸਪਤਾਲ ਦੀ ਟੀਮ ਵਲੋਂ ਬੱਚਿਆਂ ਲਈ ਕੱਪੜੇ ਅਤੇ ਖਾਣ-ਪੀਣ ਦੇ ਪੈਕੇਟ ਦਾਨ ਕੀਤੇ ਗਏ | ਸਮਾਰੋਹ ਵਿਚ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਸਕੱਤਰ ਬਿਪਿਨ ਗੁਪਤਾ ਅਤੇ ਖ਼ਜ਼ਾਨਚੀ ਮੁਕੇਸ਼ ਵਰਮਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ਬਿਪਿਨ ਗੁਪਤਾ ਨੇ ਉਨ੍ਹਾਂ ਨੂੰ ਖੁਦ 'ਤੇ ਭਰੋਸਾ ਰੱਖਣ ਅਤੇ ਆਤਮਨਿਰਭਰ ਬਣਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨੇ ਵੱਖਰੇ ਤਰੀਕੇ ਨਾਲ ਯੋਗ ਵਿਅਕਤੀਆਂ ਲਈ ਸਹਾਇਤਾ ਦੇਣ ਦੀ ਲੋੜ ਉੱਤੇ ਜ਼ੋਰ ਦਿੱਤਾ ਅਤੇ ਹਸਪਤਾਲ ਵਲੋਂ ਪੂਰੀ ਮਦਦ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਸਮਾਜ ਨੂੰ ਚਾਹੀਦਾ ਹੈ ਕਿ ਉਹ ਹਰ ਬੱਚੇ ਨੂੰ ਭਾਵੇਂ ਉਹ ਕਿਸੇ ਵੀ ਸਮਰੱਥਾ ਵਾਲੇ ਹੋਣ ਬਰਾਬਰੀ ਦੇ ਮੌਕੇ ਦੇਵੇ | ਇਸ ਮੌਕੇ ਲੁਧਿਆਣਾ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਅਵਿਨਾਸ਼ ਗੁਪਤਾ, ਸੁਸਾਇਟੀ ਦੇ ਮੈਂਬਰਾਂ ਅਤੇ ਸਕੂਲ ਦੀ ਪਿ੍ੰਸੀਪਲ ਨੇ ਹਸਪਤਾਲ ਦੀ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਉਨ੍ਹਾਂ ਨੇ ਮਹਿਮਾਨਾਂ ਨੂੰ ਸਕੂਲ ਦੀ ਇਮਾਰਤ ਅਤੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਿਖਾਈਆਂ | ਸਮਾਰੋਹ ਡਾ. ਰਮਨੀਸ਼ ਗਰਗ ਅਤੇ ਡਾ. ਸ਼ੀਰੀਨ ਸ਼ਾਹ ਵਲੋਂ ਸੰਜੋਇਆ ਗਿਆ | ਇਸ ਮੌਕੇ ਐਮ.ਸੀ.ਐਚ. ਰੈਜ਼ੀਡੈਂਟਾਂ ਅਤੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਨੇ ਵੀ ਭਾਗ ਲਿਆ | ਬੱਚਿਆਂ ਵਲੋਂ ਪੇਸ਼ ਕੀਤੀ ਗਈ ਸਾਂਸਕਿ੍ਤਿਕ ਪ੍ਰਸਤੁਤੀ ਨੇ ਉਨ੍ਹਾਂ ਦੀ ਕਲਾ ਅਤੇ ਉਤਸ਼ਾਹ ਨੂੰ ਦਰਸਾਇਆ |

ਪਿਛਲੀ ਖ਼ਬਰ ਸਾਬਕਾ ਸਰਪੰਚ ਦੇ ਦਫ਼ਤਰ 'ਚ ਹੋਈ ਲੜਾਈ ਦੇ ਮਾਮਲੇ 'ਚ 7 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਾਵਣ ਮਹੀਨੇ ਦੀ ਆਮਦ 'ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਤੇ ਜਪ ਤਪ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।