ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਸਾਬਕਾ ਸਰਪੰਚ ਦੇ ਦਫ਼ਤਰ ਵਿਚ ਹੋਈ ਲੜਾਈ ਦੇ ਮਾਮਲੇ ਵਿਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ ਦੋ ਤਿੰਨ ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਵਲੋਂ ਇਹ ਕਾਰਵਾਈ ਹਰਮਨ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਬਸੰਤ ਵਿਹਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਲਵਪ੍ਰੀਤ ਕੌਰ ਪੁੱਤਰੀ ਬੇਅੰਤ ਸਿੰਘ, ਸੁਮਨਦੀਪ ਕੌਰ ਪਤਨੀ ਬੇਅੰਤ ਸਿੰਘ, ਬੇਅੰਤ ਸਿੰਘ, ਲਵਪ੍ਰੀਤ ਕੌਰ ਦੀ ਨਾਨੀ ਸੂਰਜ ਅਤੇ ਦੋ ਹੋਰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਇਹ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਲੜਾਈ-ਝਗੜੇ ਦੇ ਮਾਮਲੇ ਵਿਚ ਉਹ ਸਾਬਕਾ ਸਰਪੰਚ ਸੁਰਿੰਦਰ ਪਾਲ ਦੇ ਦਫ਼ਤਰ ਵਿਚ ਇਕੱਠੇ ਹੋਏ ਸਨ, ਜਿੱਥੇ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੀਆਂ ਚਚੇਰੀਆਂ ਭੈਣਾਂ ਦੀ ਕੁੱਟਮਾਰ ਕੀਤੀ ਗਈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਉਥੇ ਮੌਜੂਦ ਲੋਕਾਂ ਨੇ ਕਥਿਤ ਦੋਸ਼ੀਆਂ ਨੂੰ ਉਸ ਦੀਆਂ ਭੈਣਾਂ ਤੋਂ ਵੱਖ ਕੀਤਾ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |