11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 17-07-2025
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਅੰਮਿ੍ਤ ਵੇਲੇ ਤੋਂ ਦੁਪਹਿਰ 1.00 ਵਜੇ ਤੱਕ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਅੰਮਿ੍ਤ ਵੇਲੇ ਨਿਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਅਵਤਾਰ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਵਾਏ | ਉਪਰੰਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥੇ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ | ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਨੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਅਤੇ ਸੰਗਰਾਂਦ ਦੇ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਸਾਹਿਬ ਭਾਈ ਸੇਵਕ ਸਿੰਘ ਯੂ.ਐਸ. ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ਤੇ ਭਾਈ ਸਾਹਿਬ ਦਾ ਸਨਮਾਨ ਕੀਤਾ | ਇਸ ਮੌਕੇ ਜਗਜੀਤ ਸਿੰਘ ਜੱਗਾ, ਪ੍ਰਹਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਹਰਮੋਹਨ ਸਿੰਘ, ਹਰਵਿੰਦਰ ਸਿੰਘ ਲਾਲੀ, ਬੀਬੀ ਹਰਵਿੰਦਰ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ ਬੱਬਲੀ ਅਤੇ ਮੈਨੇਜਰ ਸਰਵਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਤਿੰਨ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪੀ.ਏ.ਯੂ. ਨੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਬਾਰੇ ਜ਼ਰੂਰੀ ਸਿਫ਼ਾਰਸ਼ਾਂ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।