ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ ਅਤੇ ਭਾਈ ਜੋਗਿੰਦਰ ਸਿੰਘ ਵਲੋਂ ਧੁਰ ਕੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਾਮ ਰਸ ਨਾਲ ਜੋੜਿਆ ਗਿਆ | ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸੰਗਤੀ ਰੂਪ ਵਿਚ ਰਾਗੀ ਜਥੇ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਸਾਹਿਬ ਜੀ ਦੀ ਬਖ਼ਸ਼ੀਸ਼ ਸਿਰੋਪਾਉ ਸਾਹਿਬ ਭੇਟ ਕੀਤੇ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ 20 ਜੁਲਾਈ ਦਿਨ ਐਤਵਾਰ ਨੂੰ ਸ਼ਾਮ ਦੇ ਵਿਸ਼ੇਸ਼ ਧਾਰਮਿਕ ਗੁਰਮਤਿ ਸਮਾਗਮ ਵਿਚ ਭਾਈ ਸੁਖਵੰਤਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ | ਇਸ ਮੌਕੇ ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਲਖਵਿੰਦਰ ਸਿੰਘ ਲੱਖਾ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਸੁਰਿੰਦਰ ਸਿੰਘ ਨਾਰੰਗ, ਜਸਵੀਰ ਸਿੰਘ ਗੋਗੀਆ, ਪਰਮਿੰਦਰ ਸਿੰਘ, ਭਾਈ ਸੁਖਦੇਵ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |