20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ਼ੱਕੀ ਹਾਲਾਤ ਵਿਚ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਲੋਕਾਂ ਵਲੋਂ ਸੜਕ ਤੇ ਧਰਨਾ

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਅੰਬੇਦਕਰ ਕਾਲੋਨੀ ਵਿਚ ਸ਼ੱਕੀ ਹਾਲਾਤਾਂ ਵਿਚ ਹੋਈ ਇਕ ਨੌਜਵਾਨ ਦੀ ਮੌਤ ਨੂੰ ਲੈ ਕੇ ਅੱਜ ਲੋਕਾਂ ਵਲੋਂ ਸੜਕ 'ਤੇ ਕੁੱਝ ਸਮੇਂ ਲਈ ਧਰਨਾ ਦਿੱਤਾ ਗਿਆ, ਜਿਸ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਤਿੰਦਰ ਕੁਮਾਰ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਤਿੰਦਰ ਦੀ ਕੁੱਝ ਦਿਨ ਪਹਿਲਾਂ ਮੁਹੱਲੇ ਦੇ ਕੁੱਝ ਲੋਕਾਂ ਨਾਲ ਲੜਾਈ ਹੋਈ ਸੀ ਅਤੇ ਉਸ ਤੋਂ ਬਾਅਦ ਇਹਨਾਂ ਦਾ ਰਾਜ਼ੀਨਾਮਾ ਹੋ ਗਿਆ ਸੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸ਼ੱਕੀ ਹਾਲਾਤਾਂ ਵਿਚ ਸਤਿੰਦਰ ਦੀ ਮੌਤ ਹੋ ਗਈ | ਸਤਿੰਦਰ ਦੀ ਮੌਤ ਤੋਂ ਰੋਹ ਵਿਚ ਆਏ ਕੁੱਝ ਲੋਕਾਂ ਵਲੋਂ ਦੁੱਗਰੀ ਨੇੜੇ ਸੜਕ 'ਤੇ ਧਰਨਾ ਦੇ ਦਿੱਤਾ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਇਹਨਾਂ ਲੋਕਾਂ ਦਾ ਕਹਿਣਾ ਸੀ ਕਿ ਸਤਿੰਦਰ ਦੀ ਮੌਤ ਦਾ ਕਾਰਨ ਪਿਛਲੇ ਹਫ਼ਤੇ ਹੋਈ ਲੜਾਈ ਹੈ ਅਤੇ ਲੜਾਈ ਵਿਚ ਸ਼ਾਮਿਲ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਧਰਨਾਕਾਰੀਆਂ ਨੂੰ ਭਲਕੇ ਪੋਸਟਮਾਰਟਮ ਕਰਵਾਉਣ ਦਾ ਭਰੋਸਾ ਦਿੱਤਾ | ਐਸ.ਐਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਜਿਹੜੇ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ, ਜਿਸ 'ਤੇ ਇਹ ਲੋਕ ਉਥੋਂ ਚਲੇ ਗਏ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ |


ਪਿਛਲੀ ਖ਼ਬਰ ਜਨਤਾ ਨਗਰ ਦਾ ਸੇਵਾ ਕੇਂਦਰ ਸਵੇਰੇ 8.00 ਤੋਂ ਰਾਤ 8.00 ਵਜੇ ਤੱਕ ਰਹੇਗਾ ਖੁੱਲ੍ਹਾ <br/> ਅਗਲੀ ਖ਼ਬਰ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।