ਲੁਧਿਆਣਾ, 17 ਜੁਲਾਈ (ਡਾ. ਤਰਲੋਚਨ ਸਿੰਘ)-ਪਿਛਲੇ ਦਿਨਾਂ ਦੌਰਾਨ ਕੋਰੋਨਾ ਦੇ ਲਗਾਤਾਰ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਥੇ ਹੀ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 17 ਜੁਲਾਈ ਨੂੰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ | ਜ਼ਿਲ੍ਹਾ ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 106 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 98 ਵਿਅਕਤੀਆਂ ਦਾ ਹੋਮ ਆਈਸੋਲੇਟ ਕੰਪਲੀਟ ਹੋ ਚੁੱਕਾ ਹੈ | 5 ਮਾਮਲੇ ਐਕਟਿਵ ਹਨ, ਜਿਨ੍ਹਾਂ ਵਿਚੋਂ 5 ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ | ਹੁਣ ਤੱਕ ਕੋਰੋਨਾ ਤੋਂ ਪੀੜਤ 3 ਵਿਅਕਤੀ ਦਮ ਤੋੜ ਚੁੱਕੇ ਹਨ |