20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰੇਲ ਗੱਡੀਆਂ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਕਾਬੂ <br/>

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲ ਗੱਡੀਆਂ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਸਰਗਨਾ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਸ਼ਵਨੀ ਕੁਮਾਰ ਪੁੱਤਰ ਸਤਿੰਦਰ ਵਾਸੀ ਬਨਾਰਸ ਵਲੋਂ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਲੈਪਟਾਪ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦਾ ਸਾਮਾਨ ਚੋਰੀ ਕਰਦਾ ਸੀ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ | ਇੱਥੇ ਮਾਨਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਜਾਂਚ ਅਧਿਕਾਰੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਫਿਰੌਤੀ ਦੇ ਕੇ ਕਾਰੋਬਾਰੀ ਦੇ ਕਤਲ ਦੀ ਸਾਜਿਸ਼ ਕਰਨ ਦੇ ਮਾਮਲੇ 'ਚ ਕਾਲੋਨਾਈਜ਼ਰ ਸਮੇਤ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।