19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਭਾਈ ਰਣਧੀਰ ਸਿੰਘ ਨਗਰ ਵਿਖੇ ਹੋਏ 101ਵੇਂ ਚੁਪਹਿਰਾ ਜਪ ਤਪ ਸਮਾਗਮ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ <br/>

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਦਸ਼ਮੇਸ਼ ਸੇਵਾ ਸੁਸਾਇਟੀ, ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਗੁਰਿੰਦਰਪਾਲ ਸਿੰਘ ਪੱਪੂ ਟੀਮ ਵੱਲੋਂ ਸ਼ੁਰੂ ਕੀਤੀ ਗਈ ਜਪ ਤਪ ਚੁਪਹਿਰਾ ਸਮਾਗਮ ਲੜੀ ਦੇ 101 ਹਫ਼ਤਾਵਾਰੀ ਸਮਾਗਮ ਪੂਰੇ ਹੋਣ ਦੇ ਸਬੰਧ ਵਿਚ ਚੁਪਹਿਰਾ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਸਮੇਤ ਕਈ ਧਾਰਮਿਕ ਸ਼ਖਸੀਅਤਾਂ ਸ਼ਾਮਿਲ ਹੋਈਆਂ | ਜਥੇਦਾਰ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਵੱਲੋਂ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਬਹੁਤ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਨੇ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਚੁਪਹਿਰਾ ਸਮਾਗਮ ਬਲਾਕ-ਜੀ ਭਾਈ ਰਣਧੀਰ ਸਿੰਘ ਨਗਰ ਤੋਂ ਆਰੰਭ ਕੀਤੇ ਗਏ ਸਨ | ਸੰਗਤ ਨੇ ਇਸ ਨੂੰ ਨਿਰੰਤਰ ਜਾਰੀ ਰੱਖਿਆ ਹੈ ਅਤੇ ਅੱਗੇ ਵੀ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਖ਼ਾਸ ਕਰਕੇ ਲੰਗਰ ਦੀ ਸੇਵਾ ਸੰਭਾਲ ਰਹੇ ਮਨਮੋਹਨ ਸਿੰਘ ਮੋਹਣੀ ਦਾ ਧੰਨਵਾਦ ਕੀਤਾ | ਭਾਈ ਰਜਿੰਦਰ ਸਿੰਘ ਕਥਾ ਵਾਚਕ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕੀਤੀ | ਐਡਵੋਕੇਟ ਗਗਨਪ੍ਰੀਤ ਸਿੰਘ ਵੱਲੋਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਹਰਬੰਸ ਕੌਰ ਚਾਵਲਾ, ਬੀਬੀ ਗੁਰਮੀਤ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਜਸਬੀਰ ਕੌਰ ਭੱਟੀ, ਹਰਜੀਤ ਕੌਰ, ਮਨਵੀਰ ਕੌਰ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਸ਼ਮੇਸ਼ ਸਿੰਘ ਸਭਾ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ, ਅਮਰਜੀਤ ਸਿੰਘ ਦਿੱਲੀ ਵਾਲੇ, ਗੁਲਸ਼ਨ ਸਿੰਘ ਬੁੱਟਰ, ਗੁਰਚਰਨ ਸਿੰਘ ਮਿੰਟਾਂ, ਐਡਵੋਕੇਟ ਗਗਨਪ੍ਰੀਤ ਸਿੰਘ, ਮਨਮੋਹਨ ਸਿੰਘ ਮੋਹਣੀ, ਗੁਰਚਰਨ ਸਿੰਘ ਰਸੀਆ, ਜਸਬੀਰ ਸਿੰਘ, ਬਲਜਿੰਦਰ ਸਿੰਘ ਮਠਾੜੂ, ਰਜਿੰਦਰ ਸਿੰਘ ਮਿੰਨੀ, ਅਮਰਜੀਤ ਸਿੰਘ ਬਿੱਟੂ, ਕੁਲਵਿੰਦਰ ਸਿੰਘ ਰਾਜਨ, ਰਜੇਸ਼ ਗੁਪਤਾ, ਹੈਡ ਗ੍ਰੰਥੀ ਹਰਦੇਵ ਸਿੰਘ, ਪਰਵਿੰਦਰ ਸਿੰਘ ਕਾਕਾ, ਤੇਜਪਾਲ ਸਿੰਘ ਸੋਨੂੰ, ਦਰਸ਼ਨ ਸਿੰਘ, ਨਰਾਇਣ ਸਿੰਘ ਦੋਲੋਂ ਅਜੀਤ ਪਾਲ ਸਿੰਘ ਪਾਲੀ, ਇੰਦਰਜੀਤ ਸਿੰਘ ਰਿੱਕੀ, ਦਲਜੀਤ ਸਿੰਘ, ਭੁਪਿੰਦਰ ਸਿੰਘ ਡਿੰਪਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰੋਫੈਸਰ ਤੂਰ ਨੇ ਕੀਤਾ ਸਕੂਲ ਨੂੰ ਏ. ਸੀ. ਦਾਨ <br/> ਅਗਲੀ ਖ਼ਬਰ ਲੈਂਡ ਪੂਿਲੰਗ ਨੀਤੀ ਤਹਿਤ ਜ਼ਮੀਨ ਮਾਲਕਾਂ ਨੇ ਗਲਾਡਾ ਦਫ਼ਤਰ ਪਹੁੰਚ ਮੰਤਰੀ ਮੁੰਡੀਆਂ ਦੀ ਮੌਜੂਦਗੀ 'ਚ ਦਿੱਤੀ ਸਹਿਮਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।