ਲਾਡੋਵਾਲ, 17 ਜੁਲਾਈ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਪਿੰਡ ਬੱਗਾ ਖੁਰਦ ਦੇ ਗਰਮੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਪ੍ਰੋਫੈਸਰ ਮੇਜਰ ਸਿੰਘ ਤੂਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੱਗਾ ਖੁਰਦ ਨੂੰ ਇਕ ਏ.ਸੀ. ਦਾਨ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹੈੱਡ ਟੀਚਰ ਹਰਜਿੰਦਰ ਸਿੰਘ ਅਤੇ ਈ.ਟੀ.ਟੀ. ਟੀਚਰ ਰਾਜੀਵ ਸੈਣੀ ਨੇ ਦੱਸਿਆ ਕਿ ਪ੍ਰੋਫੈਸਰ ਮੇਜਰ ਸਿੰਘ ਤੂਰ ਸਕੂਲ ਦੇ ਬੱਚਿਆਂ ਦੀ ਮਦਦ ਕਰਨ ਲਈ ਹਰ ਵੇਲੇ ਤਿਆਰ ਬਰ ਤਿਆਰ ਰਹਿੰਦੇ ਹਨ, ਉਨ੍ਹਾਂ ਦਾ ਬੱਗਾ ਖੁਰਦ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਹੁਤ ਵੱਡਾ ਯੋਗਦਾਨ ਹੈ, ਉਹ ਸਕੂਲ ਵਿਚ ਪੜ੍ਹ ਰਹੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦੀ ਦਿਲੋਂ ਮਦਦ ਕਰਕੇ ਖੁਸ਼ੀ ਅਨੁਭਵ ਕਰਦੇ ਹਨ | ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਤੂਰ ਸਕੂਲ ਅਤੇ ਸਕੂਲ ਦੇ ਬੱਚਿਆਂ ਦੀ ਬਿਹਤਰੀ ਲਈ ਸਭ ਤੋਂ ਵੱਧ ਚੜ ਕੇ ਹਿੱਸਾ ਲੈਂਦੇ ਹਨ, ਉਹ ਇਸ ਸਕੂਲ ਵਿਚ ਪੜ੍ਹ ਰਹੇ ਗ਼ਰੀਬ ਬੱਚਿਆਂ ਦਾ ਉਜਵਲ ਭਵਿੱਖ ਦੇਖਣਾ ਚਾਹੁੰਦੇ ਹਨ, ਜਿਸ ਕਰਕੇ ਪਿਛਲੇ ਕਈ ਸਾਲਾਂ ਤੋਂ ਸਕੂਲ ਅਤੇ ਬੱਚਿਆਂ ਦੀ ਸਮਰਪਿਤ ਭਾਵਨਾ ਨਾਲ ਸੇਵਾ ਕਰ ਰਹੇ ਹਨ, ਉਨ੍ਹਾਂ ਬੱਚਿਆਂ ਲਈ ਅਗਲੇ ਸਾਲ ਵੀ ਇਕ ਹੋਰ ਏ.ਸੀ. ਦੇਣ ਦਾ ਐਲਾਨ ਕੀਤਾ |