19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹਰਕਮਲ ਗਰੇਵਾਲ ਦੀ ਬੇਵਕਤੀ ਮੌਤ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ <br/>

ਅਜੀਤ ਡੈਸਕ 18-07-2025
ਫੁੱਲਾਂਵਾਲ, 17 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਦਾਦ ਵਾਸੀ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਅਤਿ ਨਜ਼ਦੀਕੀ ਸਾਥੀ ਸਾਬਕਾ ਸਰਪੰਚ ਸੁਖਦੀਪ ਸਿੰਘ ਗਰੇਵਾਲ ਦੇ ਨੌਜਵਾਨ ਸਪੁੱਤਰ ਹਰਕਮਲ ਸਿੰਘ ਗਰੇਵਾਲ 25 ਜਿਨ੍ਹਾਂ ਦੀ ਲੰਘੀ ਤਿੰਨ ਜੁਲਾਈ ਨੂੰ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਖੇ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਉਨ੍ਹਾਂ ਦੇ ਪਿੰਡ ਦਾਦ ਵਿਖੇ ਪਹੁੰਚਣ 'ਤੇ ਬੀਤੀ ਕੱਲ੍ਹ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਬੜੇ ਹੀ ਗ਼ਮਗੀਨ ਮਾਹੌਲ ਵਿਚ ਸਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਸੁਖਦੀਪ ਸਿੰਘ ਗਰੇਵਾਲ ਅਤੇ ਚਚੇਰੇ ਭਰਾ ਹਰਮਨ ਸਿੰਘ ਗਰੇਵਾਲ ਨੇ ਦਿਖਾਈ | ਹਰਕਮਲ ਦੀ ਬੇਵਕਤੀ ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ, ਪਰਿਵਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ 18 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 8.00 ਵਜੇ ਹੋਵੇਗੀ | ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਹਰਵੀਰ ਸਿੰਘ ਇਆਲੀ ਸਮੇਤ ਸਮੂਹ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਬਾਲਾ ਜੀ ਤੋਂ ਇਲਾਵਾ ਪਿੰਡ ਵਾਸੀਆਂ ਨੇੜੇ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਰਾਜਨੀਤਿਕ, ਧਾਰਮਿਕ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਰਿਵਾਰਿਕ ਰਿਸ਼ਤੇਦਾਰਾਂ ਅਤੇ ਪਰਿਵਾਰ ਨਾਲ ਸਨੇਹ ਰੱਖਣ ਵਾਲਿਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਲੁਧਿਆਣਾ ਕਾਂਗਰਸ ਭਵਨ ਖਾਲੀ ਹੋਣ ਦੀ ਚਾਲ ਬੇਨਕਾਬ ਕਰਨ ਲਈ ਏ.ਆਈ.ਸੀ.ਸੀ. ਪੜਤਾਲ ਕਰੇ-ਲਾਪਰਾਂ <br/> ਅਗਲੀ ਖ਼ਬਰ ਆਖ਼ਰਕਾਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਨੇ ਜਲੰਧਰ ਬਾਈਪਾਸ ਚੌਂਕ ਤੋਂ ਘੰਟਾ ਘਰ ਨੰੂ ਆਉਂਦੇ ਰੋਡ 'ਤੇ ਹੋਏ ਨਾਜਾਇਜ਼ ਕਬਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।