19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਦੀ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ | ਸਮਾਗਮ ਦੌਰਾਨ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਹਨ | ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਆਸੇ ਅਨੁਸਾਰ ਜਿਉ ਕੇ ਜਿੱਥੇ ਆਪਣਾ ਸਮੁੱਚਾ ਪਰਿਵਾਰ ਕੌਮ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਕੌਮੀ ਸੋਚ ਦੇ ਹਾਣੀ ਬਣਕੇ ਧਰਮ ਵਿਚ ਪ੍ਰੱਪਕਤਾ ਕਾਇਮ ਰੱਖਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਮੁੱਚੀ ਕੌਮ ਨੂੰ ਕੌਮੀਅਤ ਦਾ ਪੈਗਾਮ ਦਿੱਤਾ | ਸਮਾਗਮ 'ਚ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਵਣ ਸਿੰਘ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਮੂਹ ਕੀਰਤਨੀ ਜੱਥਿਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥਿਆ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਅਮਿ੍ਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਕਾਰਨ ਅੱਜ ਹਰ ਗ਼ਰੀਬ ਵਿਅਕਤੀ ਦੇ ਚਿਹਰੇ 'ਤੇ ਮੁਸਕਰਾਹਟ-ਅਨ... ਅਗਲੀ ਖ਼ਬਰ 'ਜਾਗਰੂਕਤਾ ਤੋਂ ਕਾਰਵਾਈ ਤੱਕ, ਇਕ ਸਿਹਤਮੰਦ ਭਵਿੱਖ ਵੱਲ ਕਦਮ' ਵਿਸ਼ੇ 'ਤੇ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।