19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪ੍ਰਧਾਨ ਮੰਤਰੀ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਕਾਰਨ ਅੱਜ ਹਰ ਗ਼ਰੀਬ ਵਿਅਕਤੀ ਦੇ ਚਿਹਰੇ 'ਤੇ ਮੁਸਕਰਾਹਟ-ਅਨਿਲ ਮਿੱਤਲ <br/>

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਿਰਦੇਸ਼ਾਂ 'ਤੇ ਅੱਜ ਵਾਰਡ ਨੰਬਰ 2 ਵਿਚ ਜ਼ਿਲ੍ਹਾ ਭਾਜਪਾ ਸੱਭਿਆਚਾਰ ਅਤੇ ਖੇਡ ਸੈਲ ਦੇ ਪ੍ਰਧਾਨ ਅਨਿਲ ਮਿੱਤਲ ਦੀ ਪ੍ਰਧਾਨਗੀ ਹੇਠ ਜੀਵਨ ਜਯੋਤੀ ਪਬਲਿਕ ਸਕੂਲ ਸੰਨਿਆਸ ਨਗਰ, ਨੂਰਵਾਲਾ ਰੋਡ 'ਤੇ ਆਧਾਰ ਕਾਰਡ, ਜਨ ਧਨ ਯੋਜਨਾ ਦਾ ਕੈਂਪ ਲਗਾਇਆ ਗਿਆ, ਜਿਸ ਵਿਚ 80 ਬੱਚਿਆਂ ਨੇ ਨਵੇਂ ਆਧਾਰ ਕਾਰਡ ਬਣਾਏ ਅਤੇ ਕੁੱਝ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕੀਤੇ ਗਏ | ਇਸ ਦੇ ਨਾਲ ਹੀ ਜਨ ਧਨ ਯੋਜਨਾ ਤਹਿਤ ਜ਼ੀਰੋ ਬੈਲੇਂਸ 'ਤੇ 15 ਬੱਚਿਆਂ ਦੇ ਖਾਤੇ ਖੋਲ੍ਹੇ ਗਏ | ਇਸ ਮੌਕੇ ਅਨਿਲ ਮਿੱਤਲ ਨੇ ਕਿਹਾ ਕਿ ਇਹ ਉਨ੍ਹਾਂ ਵਲੋਂ 75ਵਾਂ ਕੈਂਪ ਹੈ | ਹੁਣ ਹਰ ਹਫ਼ਤੇ ਵਾਰਡ ਦੇ ਵੱਖ-ਵੱਖ ਸਕੂਲਾਂ ਵਿਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾ ਸਕਣ, ਜਿਨ੍ਹਾਂ ਕੋਲ ਆਧਾਰ ਕਾਰਡ ਨਹੀਂ ਹਨ | ਮਿੱਤਲ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਕਾਰਨ ਹਰ ਗ਼ਰੀਬ ਵਿਅਕਤੀ ਦੇ ਚਿਹਰੇ 'ਤੇ ਮੁਸਕਰਾਹਟ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਸਰਵੇਸ਼ ਸ਼ਰਮਾ, ਰਵੀ ਕੁਮਾਰ, ਪ੍ਰਵੀਨ ਸਗੋ, ਰੋਹਿਤ ਗੁਪਤਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਮੁੱਖ ਚੀਫ਼ ਇੰਜੀਨੀਅਰ ਦੇ ਦਫ਼ਤਰ ਬਾਹਰ ਬਿਜਲੀ ਮੁਲਾਜ਼ਮਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।