ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਮਾਲਕ ਦਾ ਸਾਮਾਨ ਚੋਰੀ ਕਰਨ ਅਤੇ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਿਰਾਏਦਾਰ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਸੰਤ ਸਿਟੀ ਦੇ ਰਹਿਣ ਵਾਲੇ ਅਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਉਸਦੇ ਕਿਰਾਏਦਾਰ ਬਲਦੇਵ ਰਾਜ ਖੁੱਲਰ ਅਤੇ ਉਸਦੀ ਸਾਥਣ ਸਿੰਮੀ ਉਰਫ਼ ਰੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਮਕਾਨ ਪੰਜਾਬ ਮਾਤਾ ਨਗਰ ਦੀ ਪਹਿਲੀ ਮੰਜ਼ਿਲ ਨੂੰ ਉਕਤ ਕਥਿਤ ਦੋਸ਼ੀ ਨੂੰ ਕਿਰਾਏ 'ਤੇ ਦਿੱਤੀ ਸੀ, ਪਰ ਕਿਰਾਏਨਾਮਾ ਦੀ ਮਿਆਦ ਖ਼ਤਮ ਹੋਣ 'ਤੇ ਵੀ ਉਕਤ ਕਥਿਤ ਦੋਸ਼ੀ ਨੇ ਮਕਾਨ ਖ਼ਾਲੀ ਨਹੀਂ ਕੀਤਾ ਅਤੇ ਉਸ ਦੇ ਕਮਰੇ ਵਿਚ ਪਏ ਮਾਤਾ ਦੇ ਭਾਂਡੇ, ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਅਤੇ ਕਬਜ਼ੇ ਦੀ ਧਮਕੀ ਦੇਣ ਲੱਗ ਪਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |