06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੁਆਮੀ ਸੰਤ ਦਾਸ ਦਰਬਾਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਅਗਵਾਈ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਚੁਪਹਿਰਾ ਪਰਿਵਾਰ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਬੀਬੀ ਕੌਲਾਂ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਮਾਤਾ ਵਿਪਨਪ੍ਰੀਤ ਕੌਰ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਕਥਾ ਵਾਚਕ ਗਿਆਨੀ ਹਰਦੀਪ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਗਿਆਨੀ ਹਰਦੀਪ ਸਿੰਘ ਨੇ ਜਥੇ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸਪੁੱਤਰ ਕੌਂਸਲਰ ਅਮਨ ਬੱਗਾ ਵੀ ਸੰਗਤਾਂ 'ਚ ਸ਼ਾਮਿਲ ਸਨ |

ਪਿਛਲੀ ਖ਼ਬਰ ਖਾਦ ਡੀਲਰ ਬਣਨ ਲਈ ਖੇਤੀਬਾੜੀ ਯੂਨੀਵਰਸਿਟੀ 'ਚ ਸਿਖਲਾਈ ਕੋਰਸ ਸ਼ੁਰੂ <br/> ਅਗਲੀ ਖ਼ਬਰ ਐਨ.ਐਸ.ਪੀ.ਐਸ. ਦੀ ਪਿ੍ੰਸੀਪਲ ਵੜੈਚ 'ਰਾਸ਼ਟਰੀ ਪੁਰਸਕਾਰ' ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।