ਲੁਧਿਆਣਾ, 17 ਜੁਲਾਈ (ਜਤਿੰਦਰ ਭੰਬੀ)-ਨਿਊ ਆਲ ਇੰਡੀਆ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਵਿਕਰਮ ਵਰਮਾ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਆਗੂਆਂ ਨੂੰ ਨਿਯੁਕਤੀਆਂ ਕਰਨ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ ਪੂਰੇ ਪੰਜਾਬ ਭਰ ਵਿਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਲੁਧਿਆਣਾ ਜ਼ਿਲ੍ਹੇ ਵਿਚ ਪਾਰਟੀ ਦੇ ਸਰਗਰਮ ਆਗੂਆਂ ਦੀ ਇਕ ਮੀਟਿੰਗ ਬਸੰਤ ਭੋਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਵਿਕਰਮ ਵਰਮਾ ਪੰਜਾਬ ਪ੍ਰਧਾਨ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਬਿਮਲ ਕੁਮਾਰ ਗੁਪਤਾ ਨੂੰ ਜ਼ਿਲੇ੍ਹ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਵਰਮਾ ਨੇ ਕਿਹਾ ਹਰ ਵਰਗ ਨੂੰ ਅਤੇ ਹਰ ਜੁਝਾਰੂ ਵਰਕਰ ਨੂੰ ਨਿਊ ਆਲ ਇੰਡੀਆ ਕਾਂਗਰਸ ਪਾਰਟੀ ਵਿਚ ਸਮਾਂ ਆਉਣ ਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਇਸ ਮੌਕੇ ਰਜੀਵ ਕੁਮਾਰ ਜੋਸ਼ੀ, ਤਲਵਿੰਦਰ ਸਿੰਘ ਗਿੱਲ, ਬਲਜੀਤ ਸਿੰਘ ਲਾਟੀ ਆਦੀ ਹਾਜ਼ਰ ਸਨ |