ਯੂਨੀਵਰਸਿਟੀ 'ਚੋਂ ਦੋ ਸਥਾਨ ਕੀਤੇ ਹਾਸਿਲ
ਅਜੀਤ ਡੈਸਕ
18-07-2025
ਲੁਧਿਆਣਾ, 17 ਜੁਲਾਈ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀਆਂ ਪੀ. ਜੀ. ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀਆਂ ਦੋ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਨੇ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਬੀ. ਸੀ. ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਸਰਬਜੀਤ ਕੌਰ ਨੇ 88.59% ਅੰਕਾਂ ਨਾਲ ਪ੍ਰਭਾਵਸ਼ਾਲੀ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਐਮ. ਐਸ.ਸੀ (ਆਈ.ਟੀ) ਦੀ ਇੱਕ ਹੋਰ ਵਿਦਿਆਰਥਣ ਪ੍ਰੇਰਨਾ ਨੇ 89.59% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ |ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਅਤੇ ਸਮੂਹ ਸਟਾਫ਼ ਮੈਂਬਰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |