ਸੱਠ ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
18-07-2025
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ ਵਿਚ 60 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜੇ.ਕੇ. ਸਿਰਾ ਮਿਕਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਦਿਨੇਸ਼ ਕੁਮਾਰ ਵਾਸੀ ਰਾਜਸਥਾਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਹਿੰਦਰ ਕੁਮਾਰ, ਮਨੀਸ਼ ਕੁਮਾਰ, ਫ਼ਰਮ ਦੇ ਜਟਨ ਲਾਲ ਛੱਜਰ, ਰਾਕੇਸ਼ ਸੱਜਰ ਅਤੇ ਜਨੇਸ਼ ਛੱਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 62 ਲੱਖ 39 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |