05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਆਦਿਵਾਸੀ ਕਿਸਾਨ ਲਹਿਰ ਉਪਰ ਜਬਰ ਖ਼ਿਲਾਫ਼ ਸੂਬਾ ਪੱਧਰੀ ਰੋਸ ਵਿਖਾਵੇ ਦਾ ਐਲਾਨ <br/>

ਅਜੀਤ ਡੈਸਕ 18-07-2025
ਲੁਧਿਆਣਾ, 17 ਜੁਲਾਈ (ਜਗਮੀਤ ਸਿੰਘ)-ਪੰਜਾਬ ਭਰ ਦੀਆਂ ਜਨਤਕ ਜਥੇਬੰਦੀਆਂ ਦੀ ਸੂਬਾ ਪੱਧਰੀ ਮੀਟਿੰਗ ਵਿਚ ਆਦਿਵਾਸੀ ਖੇਤਰਾਂ ਦੀ ਕਿਸਾਨ ਲਹਿਰ ਉਪਰ ਕੀਤੇ ਜਾ ਰਹੇ ਅੰਨ੍ਹੇ ਜਬਰ ਖ਼ਿਲਾਫ਼ ਦਾਣਾ ਮੰਡੀ ਮੋਗਾ ਵਿਖੇ ਜ਼ਬਰ ਬੰਦ ਕਰਨ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਯਕੀਨੀ ਬਣਾਉਣ ਲਈ ਰੈਲੀ ਤੋਂ ਬਾਅਦ ਵਿਸ਼ਾਲ ਜਨਤਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ | ਸ਼ਹੀਦ ਭਗਤ ਸਿੰਘ ਦੇ ਭੈਣ ਮਰਹੂਮ ਬੀਬੀ ਅਮਰ ਕੌਰ ਯਾਦਗਾਰੀ ਲਾਇਬਰੇਰੀ, ਆਰਤੀ ਚੌਕ, ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੇ ਫ਼ੈਸਲੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਧਾਨਗੀ ਮੰਡਲ ਦੇ ਮੈਂਬਰਾਂ ਪ੍ਰੋ. ਜਗਮੋਹਨ ਸਿੰਘ, ਝੰਡਾ ਸਿੰਘ ਜੇਠੂਕੇ ਅਤੇ ਬੂਟਾ ਸਿੰਘ ਮਹਿਮੂਦਪੁਰ ਨੇ ਦੱਸਿਆ ਕਿ ਵਿਸ਼ਾਲ ਜਨਤਕ ਪ੍ਰਦਰਸ਼ਨ ਰਾਹੀਂ ਮੰਗ ਕੀਤੀ ਜਾਵੇਗੀ ਕਿ ਆਦਿਵਾਸੀ ਖੇਤਰਾਂ 'ਚ 'ਅਪਰੇਸ਼ਨ ਕਗਾਰ' ਸਮੇਤ ਹਰ ਤਰ੍ਹਾਂ ਦੇ ਫ਼ੌਜੀ ਅਪਰੇਸ਼ਨ ਬੰਦ ਕੀਤੇ ਜਾਣ, ਝੂਠੇ ਪੁਲਿਸ ਮੁਕਾਬਲੇ ਤੇ ਹਰ ਤਰ੍ਹਾਂ ਦੇ ਜਬਰ ਤੁਰੰਤ ਰੋਕੇ ਜਾਣ, ਇਹਨਾਂ ਇਲਾਕਿਆਂ ਚੋਂ ਸਾਰੇ ਪੁਲਿਸ ਕੈਂਪਾਂ ਨੂੰ ਹਟਾਉਣ, ਸਾਰੇ ਅਰਧ ਸੈਨਿਕ ਬਲਾਂ ਨੂੰ ਵਾਪਸ ਬੁਲਾਇਆ ਜਾਵੇ, ਜਲ, ਜੰਗਲ, ਜ਼ਮੀਨਾਂ ਤੇ ਖਣਿਜ ਭੰਡਾਰ ਕਾਰਪੋਰੇਟਾਂ ਨੂੰ ਲੁਟਾਉਣੇ ਬੰਦ ਕੀਤੇ ਜਾਣ, ਆਦਿਵਾਸੀ ਕਿਸਾਨ ਲਹਿਰ ਦੇ ਟਾਕਰੇ ਖ਼ਿਲਾਫ਼ ਡਰੋਨਾਂ ਤੇ ਹੈਲੀਕਾਪਟਰਾਂ ਰਾਹੀਂ ਬੰਬਾਰੀ ਬੰਦ ਹੋਵੇ, ਯੂ.ਏ.ਪੀ.ਏ., ਅਫਸਪਾ ਤੇ ਐਨ.ਐਸ.ਏ. ਵਰਗੇ ਕਾਲੇ ਕਾਨੂੰਨ ਰੱਦ ਕਰਨ, ਕੌਮੀ ਜਾਂਚ ਏਜੰਸੀ ਨੂੰ ਭੰਗ ਕਰਨ, ਲੋਕਾਂ ਦੀਆਂ ਜਥੇਬੰਦੀਆਂ ਅਤੇ ਸੰਘਰਸ਼ਾਂ 'ਤੇ ਲਾਈਆਂ ਪਾਬੰਦੀਆਂ ਖ਼ਤਮ ਕੀਤੀਆਂ ਜਾਣ, ਗਿ੍ਫ਼ਤਾਰ ਕੀਤੇ ਗਏ ਜਮਹੂਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ ਤੇ ਸੰਘਰਸ਼ ਕਰਨ ਦੇ ਅਧਿਕਾਰ ਨੂੰ ਯਕੀਨੀ ਬਣਾਇਆ ਜਾਵੇ | ਇਸ ਲਈ ਆਦਿਵਾਸੀ ਖੇਤਰਾਂ ਦੇ ਕਿਸਾਨਾਂ ਦੇ ਹੱਕ 'ਚ ਆਵਾਜ਼ ਉਠਾਉਣੀ ਪੰਜਾਬ ਦੀ ਕਿਸਾਨ ਲਹਿਰ ਤੇ ਜਮਹੂਰੀ ਲਹਿਰ ਦੇ ਮਹਿਜ਼ ਜਮਹੂਰੀ ਸਰੋਕਾਰਾਂ ਦਾ ਹੀ ਮਸਲਾ ਨਹੀਂ ਹੈ ਸਗੋਂ ਉਸ ਤੋਂ ਅੱਗੇ ਇਹ ਦੇਸ਼ ਪੱਧਰ 'ਤੇ ਸੰਸਾਰ ਕਾਰਪੋਰੇਟ ਜਗਤ ਦੇ ਧਾਵੇ ਖ਼ਿਲਾਫ਼ ਸਾਂਝਾ ਸੰਘਰਸ਼ ਉਸਾਰਨ ਦੇ ਸਰੋਕਾਰਾਂ ਦਾ ਵੀ ਮੁੱਦਾ ਹੈ | ਆਦਿਵਾਸੀ ਕਿਸਾਨਾਂ 'ਤੇ ਜਬਰ ਖ਼ਿਲਾਫ਼ ਉਠ ਰਹੀ ਪੰਜਾਬ ਦੀ ਅਜਿਹੀ ਲੋਕ ਆਵਾਜ਼ ਸਾਂਝੀ ਜੱਦੋਜਹਿਦ 8 ਅਗਸਤ ਨੂੰ ਦਾਣਾ ਮੰਡੀ ਮੋਗਾ 'ਚ ਉਸਾਰ ਕੇ ਇਕ ਵੱਡਾ ਸੁਨੇਹਾ ਦੇਵੇਗੀ |

ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਰਾਸ਼ਟਰੀ ਸਕਿੱਲ ਡੇ ਮਨਾਇਆ <br/> ਅਗਲੀ ਖ਼ਬਰ ਲੁਧਿਆਣਾ ਟ੍ਰੀ ਏ.ਟੀ.ਐਮ. 4.0 ਲਾਂਚ ਅਤੇ ਗ੍ਰੀਨ ਐਕਸ਼ਨ ਮਨਾਉਣ ਦੀ ਤਿਆਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।