ਲੁਧਿਆਣਾ, 17 ਜੁਲਾਈ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਰਾਸ਼ਟਰੀ ਸਕਿੱਲ ਡੇ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਲਈ ਵੱਖ ਵੱਖ ਗਤੀਵਿਧੀਆਂ ਕਰਵਾਇਆ ਗਈਆਂ | ਇਸ ਮੌਕੇ ਵਿਦਿਆਰਥੀਆਂ ਨੰੂ ਤਕਨੀਕੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਮਾਤ ਸੱਤਵੀਂ ਤੇ ਅੱਠਵੀਂ ਦੇ ਵਿਦਿਆਰਥੀਆਂ ਲਈ ਕੰਪਿਊਟਰ ਲੈਬ ਵਿਚ ਵੱਖ ਵੱਖ ਪ੍ਰਤੀਯੋਗਤਾਵਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਜੇਤੂ ਵਿਦਿਆਰਥੀਆਂ ਨੰੂ ਪੁਰਸਕਾਰ ਵੀ ਦਿੱਤੇ ਗਏ | ਇਸ ਮੌਕੇ ਵਿਦਿਆਰਥੀਆਂ ਦੇ ਕਹਾਣੀ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਐਚਵੀਐਮ ਗਲੋਬਲ ਸਕੂਲਜ਼ ਦੇ ਪ੍ਰਧਾਨ ਡੀ.ਪੀ. ਸ਼ਰਮਾ, ਮੀਨਾ ਸ਼ਰਮਾ, ਨਿਰਦੇਸ਼ਿਕਾ ਰਾਧਿਕਾ ਜੈਨ ਤੇ ਪਿ੍ੰਸੀਪਲ ਪ੍ਰਗਤੀ ਕਪੂਰ ਨੇ ਕਿਹਾ ਕਿ ਰਾਸ਼ਟਰੀ ਸਕਿੱਲ ਡੇ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੰੂ ਤਕਨੀਕੀ ਤੌਰ ਤੇ ਮਜ਼ਬੂਤ ਬਣਾਉਣਾ ਹੈ |