ਲੁਧਿਆਣਾ, 18 ਜੁਲਾਈ (ਡਾ. ਤਰਲੋਚਨ ਸਿੰਘ)-ਪਿਛਲੇ ਦਿਨਾਂ ਦੌਰਾਨ ਕੋਰੋਨਾ ਦੇ ਲਗਾਤਾਰ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਪਰ ਬੀਤੇ ਦੋ ਦਿਨਾਂ ਦੌਰਾਨ ਕੋਈ ਨਵਾਂ ਮਾਮਲਾ ਸਾਹਮਣੇ ਨਾ ਆਉਣ ਕਾਰਨ ਲੋਕਾਂ ਅੰਦਰ ਕੁੱਝ ਦਹਿਸ਼ਤ ਘਟੀ ਹੈ | ਉਥੇ ਹੀ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 18 ਜੁਲਾਈ ਨੂੰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ | ਜ਼ਿਲ੍ਹਾ ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 106 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 98 ਵਿਅਕਤੀਆਂ ਦਾ ਹੋਮ ਆਈਸੋਲੇਟ ਕੰਪਲੀਟ ਹੋ ਚੁੱਕਾ ਹੈ | 5 ਮਾਮਲੇ ਐਕਟਿਵ ਹਨ, ਜਿਨ੍ਹਾਂ ਵਿਚੋਂ 5 ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ | ਹੁਣ ਤੱਕ ਕੋਰੋਨਾ ਤੋਂ ਪੀੜਤ 3 ਵਿਅਕਤੀ ਦਮ ਤੋੜ ਚੁੱਕੇ ਹਨ |