ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਸਥਿਤ ਧਾਰਮਿਕ ਸਥਾਨ ਦੇ ਬਾਹਰ ਇੱਕ ਮੋਟਰਸਾਈਕਲ ਸਵਾਰ ਲੁਟੇਰਾ ਔਰਤ ਪਾਸੋਂ ਉਸਦਾ ਪਰਸ ਖੋਹ ਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਰਵਿੰਦਰ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਅਰਬਨ ਅਸਟੇਟ ਦੁੱਗਰੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਹੋਰ ਔਰਤਾਂ ਨਾਲ ਆਪਣੇ ਘਰ ਵਾਪਸ ਆ ਰਹੀ ਸੀ ਕਿ ਗੁਰਦੁਆਰਾ ਸਾਹਿਬ ਨੇੜਿਓਾ ਇਕ ਮੋਟਰਸਾਈਕਲ ਸਵਾਰ ਲੁਟੇਰੇ ਨੇ ਉਸ ਨੂੰ ਧੱਕਾ ਮਾਰਿਆ, ਜਿਸ ਕਾਰਨ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਆ ਗਈ | ਉਸ ਦੱਸਿਆ ਕਿ ਇਸ ਦੌਰਾਨ ਲੁਟੇਰਾ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਿਆ | ਪਰਸ ਵਿਚ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਹੋਰ ਸਮਾਨ ਸੀ, ਜਦੋਂ ਬਾਅਦ ਵਿਚ ਉਸਨੂੰ ਹੋਸ਼ ਆਈ ਤਾਂ ਉਥੇ ਲੱਗੇ ਸੀਸੀਟੀਵੀ ਕੈਮਰੇ ਤੋਂ ਉਸਨੂੰ ਇਸਦਾ ਪਤਾ ਲੱਗਿਆ ਤਾਂ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |