ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੇ ਸ਼ਨਾਖ਼ਤ ਰਵੀ ਉਰਫ਼ ਸੋਨੰੂ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਸ਼ਿਮਲਾਪੁਰੀ ਵਜੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਰਵੀ ਖ਼ਿਲਾਫ਼ ਪਹਿਲਾਂ ਵੀ ਫ਼ਿਰੋਜ਼ਪੁਰ ਜ਼ਿਲੇ੍ਹ ਵਿਚ ਨੌਂ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਥਿਤ ਦੋਸ਼ੀ ਸਟਾਰ ਰੋਡ 'ਤੇ ਜਾ ਰਿਹਾ ਸੀ | ਪੁਲਿਸ ਵਲੋਂ ਲਗਾਏ ਗਏ ਨਾਕੇ 'ਤੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਰਵੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ |