ਲੁਧਿਆਣਾ, 18 ਜੁਲਾਈ (ਜਤਿੰਦਰ ਭੰਬੀ)-ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਹੇਠ ਉਦਯੋਗਪਤੀਆਂ ਦਾ ਇਕ ਵਫ਼ਦ ਉਦਯੋਗ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਭਵਨ ਵਿਖੇ ਮਿਲਿਆ | ਇਸ ਮੌਕੇ ਜਿੱਥੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਉਦਯੋਗਿਕ ਇਕਾਈਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਦਯੋਗ ਦੀ ਬਿਹਤਰੀ ਲਈ ਢੁਕਵੇਂ ਹੱਲ ਕੱਢਣ ਦਾ ਵਿਸ਼ਵਾਸ ਦਿਵਾਇਆ, ਉਥੇ ਹੀ ਕੁੱਝ ਪਲ ਲਈ ਇਹ ਮਿਲਣੀ ਯਾਦਗਾਰ ਅਤੇ ਖ਼ੁਸ਼ੀਆਂ ਭਰੇ ਮਾਹੌਲ ਵਿਚ ਉਸ ਸਮੇਂ ਤਬਦੀਲ ਹੋ ਗਈ, ਜਦ ਕੁੱਝ ਉਦਯੋਗਪਤੀਆਂ ਵਲੋਂ ਚੈਂਬਰ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦੇ ਹੋਏ ਆਹੂਜਾ ਦੇ ਜਨਮ ਦਿਨ ਦੀ ਉਦਯੋਗ ਮੰਤਰੀ ਨਾਲ ਗੱਲ ਸਾਂਝੀ ਕੀਤੀ ਤਾਂ ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਸੰਸਦ ਮੈਂਬਰ, ਸੀਨੀਅਰ ਅਧਿਕਾਰੀਆਂ ਵਲੋਂ ਜਿੱਥੇ ਸੀਸੂ ਪ੍ਰਧਾਨ ਆਹੂਜਾ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਉਥੇ ਹੀ ਸੀਸੂ ਪ੍ਰਧਾਨ ਆਹੂਜਾ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ ਅਤੇ ਸਾਰਿਆਂ ਵਲੋਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ |